ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ
ਡਰੱਗਜ਼ ਕੇਸ ਵਿੱਚ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ ਖਿਲਾਫ਼ ਚਾਰਜਸ਼ੀਟ ਦਾਇਰ
ਚੰਡੀਗੜ੍ਹ 29 ਅਕਤੂਬਰ(ਵਿਸ਼ਵ ਵਾਰਤਾ) – ਪੰਜਾਬੀ ਫਿਲਮ ਅਦਾਕਾਰਾ ਅਤੇ ਬਾਲੀਵੁੱਡ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਮੁੰਬਈ NCB ਨੇ ਅਦਾਲਤ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੇ ਖਿਲਾਫ 200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਦੋਵਾਂ ਨੂੰ 2020 ਵਿਚ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਦੋਵੇਂ ਜ਼ਮਾਨਤ ‘ਤੇ ਬਾਹਰ ਹਨ। ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇਹ ਜਾਣਕਾਰੀ ਦਿੱਤੀ ਹੈ। ਜਿਕਰਯੋਗ ਹੈ ਕਿ ਭਾਰਤੀ ਸਿੰਘ ਅਤੇ ਉਸਦੇ ਪਤੀ ਨੂੰਐਨਸੀਬੀ ਨੇ ਉਨ੍ਹਾਂ ਦੇ ਘਰੋਂ ਕਥਿਤ ਤੌਰ ‘ਤੇ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਦੋਵਾਂ ਨੂੰ 23 ਨਵੰਬਰ 2020 ਨੂੰ ਜ਼ਮਾਨਤ ਮਿਲ ਗਈ ਸੀ।