ਡਰੱਗ ਮਾਮਲਿਆਂ ‘ਤੇ ਬਿਆਨਬਾਜ਼ੀ ਪੈ ਸਕਦੀ ਹੈ ਨਵਜੋਤ ਸਿੱਧੂ ਨੂੰ ਭਾਰੀ
ਸਿੱਧੂ ਖਿਲਾਫ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਰਜ
ਕੱਲ੍ਹ ਨੂੰ ਹਰਿਆਣਾ ਦੇ ਐਡਵੋਕੇਟ ਜਨਰਲ ਕਰਨਗੇ ਸੁਣਵਾਈ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਦਰਅਸਲ, ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਦੇ ਖਿਲਾਫ ਅਦਾਲਤ ਵਿੱਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਮੰਗਲਵਾਰ 16 ਨਵੰਬਰ ਨੂੰ ਹੋਵੇਗੀ। ਖਾਸ ਤੌਰ ‘ਤੇ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਸਿੱਧੂ ਨੇ ਅਦਾਲਤ ਵਿੱਚ ਚੱਲ ਰਹੇ ਬਹੁ-ਕਰੋੜੀ ਡਰੱਗ ਮਾਮਲਿਆਂ ਤੋਂ ਪਹਿਲਾਂ ਕਰਦੇ ਰਹੇ ਹਨ। ਇਸਦੇ ਨਾਲ ਹੀ ਪਟੀਸ਼ਨ ਪਾਉਣ ਵਾਲੇ ਐਡਵੋਕੇਟ ਦਾ ਕਹਿਣਾ ਹੈ ਕਿ ਸਿੱਧ ਵੱਲੋਂ ਸਿਸਟਮ ਦੇ ਕੰਮ ਕਾਜ ਵਿੱਚ ਅਟਕਲਾਂ ਪਾਈਆਂ ਜਾ ਰਹੀਆਂ ਹਨ।
ਪਟੀਸ਼ਨ ਦੀ ਕਾਪੀ-PARAMPREET SINGH BAJWA2491