ਡਰੱਗ ਮਾਮਲਿਆਂ ਵਿੱਚ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ
ਪੜ੍ਹੋ,ਕਦੋਂ ਤੱਕ ਟਲੀ ਅਗਾਊਂ ਜਮਾਨਤ ਦੀ ਅਰਜੀ ‘ਤੇ ਸੁਣਵਾਈ
ਚੰਡੀਗੜ੍ਹ, 30 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ ਚਰਚਿਤ ਡਰੱਗ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮੁਹਾਲੀ ਦੇ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਦੇ ਸੰਬੰਧ ਵਿੱਚ ਬਿਕਰਮ ਮਜੀਠੀਆ ਵੱਲੋਂ ਕੋਰਟ ਵਿੱਚ ਅਗਾਊਂ ਜਮਾਨਤ ਦੀ ਅਰਜੀ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਵੱਲੋਂ ਰਾਹਤ ਨਹੀਂ ਮਿਲੀ ਤੇ ਇਸ ਮਾਮਲੇ ਦੀ ਸੁਣਵਾਈ ਕੋਰਟ ਵੱਲੋਂ ਟਾਲ ਦਿੱਤੀ ਗਈ ਹੈ, ਹੁਣ ਮਜੀਠੀਆ ਦੀ ਅਗਾਊਂ ਜਮਾਨਤ ਤੇ 5 ਜਨਵਰੀ ਨੂੰ ਸੁਣਵਾਈ ਹੋਵੇਗੀ।