ਡਰੱਗ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆਂ ਨੂੰ ਐਸਆਈਟੀ ਨੇ 18 ਜੁਲਾਈ ਨੂੰ ਸੱਦਿਆ
ਚੰਡੀਗੜ੍ਹ 10ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਤੋਂ ਐਸਆਈਟੀ ਵੱਲੋਂ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਐਸਆਈਟੀ ਨੇ ਸੰਮਨ ਭੇਜਕੇ ਬਿਕਰਮ ਸਿੰਘ ਮਜੀਠੀਆ ਨੂੰ 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਤੋਂ ਹੀ ਮੀਡੀਆ ਰਿਪੋਰਟਾਂ ਵਿੱਚ ਇਹ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਜਲਦ ਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਜਾ ਸਕਦਾ ਹੈ।