ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਦੀ ਅਰਜੀ ‘ਤੇ ਸੁਣਵਾਈ ਪਈ ਅੱਗੇ
ਪੜ੍ਹੋ,ਹੁਣ ਕਦੋਂ ਹੋਵੇਗੀ ਸੁਣਵਾਈ
ਚੰਡੀਗੜ੍ਹ,5 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਚਰਚਿਤ ਡਰੱਗ ਰੈਕਟ ਮਾਮਲਿਆਂ ਵਿੱਚ ਐਫਆਈਆਰ ਦਾ ਸਾਹਮਣਾ ਕਰ ਰਹੇ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਉਹਨਾਂ ਵੱਲੋਂ ਪਾਈ ਅਗਾਊਂ ਜਮਾਨਤ ਦੀ ਅਰਜੀ ਤੇ ਸੁਣਵਾਈ ਹੁਣ 10 ਤਰੀਕ ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਹੋਇਆ ਹੈ, ਜਿਸ ਅਨੁਸਾਰ ਸਰਕਾਰ ਨੂੰ 8 ਤਰੀਕ ਯਾਨਿ ਕਿ ਸ਼ਨੀਵਾਰ ਤੱਕ ਆਪਣਾ ਜਵਾਬ ਦਾਖਲ ਕਰਵਾਉਣਾ ਪਵੇਗਾ। ਜਿਸ ‘ਤੇ ਉਸ ਦਿਨ ਹੀ ਬਹਿਸ ਹੋਵੇਗੀ ਅਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।