ਡਰੱਗ ਰੈਕਟ ਮਾਮਲਾ- ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)- ਡਰੱਗ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਮਿਲਿਆ ਹੈ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਵੱਲੋਂ ਉਹਨਾਂ ਖਿਲਾਫ ਦਰਜ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਜਿਸ ਤੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਜੀਠੀਆ ਨੂੰ ਹਾਈਕੋਰਟ ਦੇ ਡਵਿਜ਼ਨ ਬੈਂਚ ਕੋਲ ਜਾਣ ਲਈ ਵੀ ਕਿਹਾ ਹੈ।