ਡਰੱਗ ਰੈਕਟ ਮਾਮਲੇ ਦੀ ਸੁਣਵਾਈ ਕਰ ਰਹੇ 2 ਜੱਜਾਂ ਨੇ ਖੁਦ ਨੂੰ ਮਾਮਲੇ ਤੋਂ ਕੀਤਾ ਵੱਖ
ਪੜ੍ਹੋ ਕੀ ਹੈ ਕਾਰਨ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਹਾਈ ਪ੍ਰੋਫਾਈਲ ਡਰੱਗ ਰੈਕਟ ਮਾਮਲੇ ਵਿੱਚ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੀ ਸੁਣਵਾਈ ਕਰ ਰਹੇ 2 ਜੱਜਾਂ ਨੇ ਖੁਦ ਨੂੰ ਮਾਮਲੇ ਤੋਂ ਵੱਖ ਕਰ ਲਿਆ ਹੈ। ਜਿਸ ਤੋਂ ਬਾਅਦ ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕੋਲ ਚਲਾ ਗਿਆ ਹੈ। ਹੁਣ ਉਹਨਾਂ ਵੱਲੋਂ ਇਹ ਮਾਮਲਾ ਕਿਸੇ ਨਵੀਂ ਬੈਂਚ ਨੂੰ ਭੇਜਿਆ ਜਾਵੇਗਾ। ਦੱਸ ਦਈਏ ਕਿ ਜਸਟਿਸ ਮਸੀਹ ਅਤੇ ਜਸਟਿਸ ਅਲੋਕ ਜੈਨ ਨੇ ਮਾਮਲੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਜਾਣਕਾਰੀ ਅਨੁਸਾਰ ਅਲੋਕ ਜੈਨ ਵਕਾਲਤ ਦੌਰਾਨ ਇਸ ਮਾਮਲੇ ਵਿੱਚ ਕੇਂਦਰ ਦੇ ਵਕੀਲ ਸਨ,ਜਿਸ ਦੇ ਚੱਲਦਿਆਂ ਉਹਨਾਂ ਨੇ ਕੇਸ ਤੋਂ ਖੁਦ ਨੂੰ ਵੱਖ ਕਰ ਲਿਆ ਹੈ।