
ਕਾਂਗਰਸੀ ਆਗੂਆਂ ਨੇ ਡਵੀਜ਼ਨਲ ਕਮਿਸ਼ਨਰ ਨੂੰ ਕੀਤਾ ਸਨਮਾਨਿਤ
ਪਟਿਆਲਾ, 16 ਜੁਲਾਈ (ਵਿਸ਼ਵ ਵਾਰਤਾ)- ਪਟਿਆਲਾ ਜ਼ਿਲ੍ਹੇ ਦੇ ਨਵਨਿਯੁਕਤ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਵਾਸ ਸੈਣੀ ਕਾਲੂ ਅਤੇ ਹੋਰ ਆਗੂਆਂ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਦੇ ਕੰਮਾਂ ‘ਤੇ ਅਹਿਮ ਚਰਚਾ ਕੀਤੀ ਅਤੇ ਨਾਲ ਹੀ ਕਾਂਗਰਸੀ ਆਗੂਆਂ ਨੇ ਡਵੀਜ਼ਨਲ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਆਈ. ਏ. ਐਸ. ਅਧਿਕਾਰੀ ਚੰਦਰ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਜੱਦੀ ਸ਼ਹਿਰ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਹੁਤ ਜ਼ਿਆਦਾ ਹੈ। ਜਿਸ ਲਈ ਉਹ ਪਟਿਆਲਾ ਸ਼ਹਿਰ ਨੂੰ ਵਿਕਾਸ ਦੇ ਪੱਖੋਂ ਅੱਗੇ ਲਿਆਉਣ ਲਈ ਪੰਜਾਬ ਸਰਕਾਰ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਵੀ ਅਹਿਮ ਪ੍ਰੋਜੈਕਟ ਲੈ ਕੇ ਆਉਣਗੇ ਅਤੇ ਪਟਿਆਲਾ ਸ਼ਹਿਰ ਨੂੰ ਇਕ ਮਾਡਲ ਸ਼ਹਿਰ ਦੇ ਰੂਪ ਵਿਚ ਵਿਕਸਤ ਕਰਨਗੇ। ਇਸ ਮੌਕੇ ਵਿਸ਼ਵਾਸ ਸੈਣੀ ਨੇ ਕਿਹਾ ਕਿ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨਾਲ ਵੱਖ-ਵੱਖ ਜ਼ਿਲ੍ਹਿਆਂ ਵਿਚ ਬਹੁਤ ਵੱਡਾ ਤਜਰਬਾ ਹੈ। ਜਿਸ ਦੇ ਲਈ ਮੁੱਖ ਮੰਤਰੀ ਵੱਲੋਂ ਭੇਜੇ ਗਏ ਫੰਡਾਂ ਦੁਆਰਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੁਆਰਾ ਪਹਿਲਾਂ ਹੀ ਵਿਕਾਸ ਦੇ ਕੰਮ ਬਹੁਤ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਚੰਦਰ ਗੈਂਦ ਆਪਣੇ ਤਜਰਬੇ ਨਾਲ ਪਟਿਆਲਾ ਸ਼ਹਿਰ ਦੀ ਰੂਪ ਰੇਖਾ ਨੂੰ ਬਦਲ ਕੇ ਇਕ ਨਵਾਂ ਇਤਿਹਾਰ ਰੱਚਣਗੇ। ਨਾਲ ਹੀ ਉਨ੍ਹਾਂ ਨੇ ਡਵੀਜ਼ਨਲ ਕਮਿਸ਼ਨਰ ਦੁਆਰਾ ਕੋਰੋਨਾ ਮਹਾਂਮਾਰੀ ਲਈ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਉਪਰਾਲਿਆਂ ਦੀ ਦਿਲੋਂ ਸ਼ਲਾਘਾ ਕੀਤੀ। ਇਸ ਮੌਕੇ ਕੈਪਟਨ ਅਮਰਜੀਤ ਸਿੰਘ, ਸੰਜੇ ਠਾਕੁਰ, ਨਵੀਨ ਸ਼ਰਮਾ, ਤਰਨਜੀਤ ਸਿੰਘ ਲਾਲੀ, ਰਾਹੁਲ ਮਹਿਤਾ ਅਤੇ ਜਸਵਿੰਦਰ ਜੁਲਕਾ ਹਾਜ਼ਰ ਸਨ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















