ਡਾਕਟਰ ਰਾਜੇਸ਼ ਸ਼ਰਮਾ ਦੀ ਕਿਤਾਬ ‘ਆਈ ਐਂਡ ਮੀ’ 15 ਮਾਰਚ ਨੂੰ ਹੋਵੇਗੀ ਲਾਂਚ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਤੇ ਸਿਹਤ ਸੇਵਾਵਾਂ ਦੇ ਸਾਬਕਾ ਡਾਇਰੈਕਟਰ ਡਾ.ਰਾਜੇਸ਼ ਸ਼ਰਮਾ ਦੀ ਕੋਵਿਡ ਮਹਾਂਮਾਰੀ ਦੇ ਤਜ਼ਰਬਿਆਂ ਬਾਰੇ ਕਿਤਾਬ ‘ਆਈ ਐਂਡ ਮੀ’ 15 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 27ਬੀ ਸਥਿਤ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਐੱਚ ਐਸ ਮਦਾਨ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਲਾਂਚ ਕਰਨਗੇ। ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਡਾ.ਪਿਆਰੇ ਲਾਲ ਗਰਗ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।