ਡਾ.ਅੰਬੇਦਕਰ ਦੀ 130 ਵੀਂ ਜਨਮ ਸ਼ਤਾਬਦੀ ਮੌਕੇ ਮੁੱਖ ਮੰਤਰੀ ਪੰਜਾਬ ਪੰਜਾਬੀਆਂ ਨੂੰ ਸੰਬੋਧਨ ਕਰਨਗੇ ਅੱਜ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 130ਵੀਂ ਜਨਮ ਸ਼ਤਾਬਦੀ ਪੂਰੇ ਭਾਰਤ ਵਰਸ਼ ਵਿੱਚ ਪੂਰੇ ਜੋਸ਼-ਖਰੋਸ਼ ਨਾਲ ਮਨਾਈ ਜਾ ਰਹੀ ਹੈ। ਇਸ ਮਹਾਨ ਸਮਾਜ ਸੁਧਾਰਕ ਅਤੇ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਲਈ ਰਾਹ ਦਸੇਰਾ ਬਣੇ ਡਾ.ਭੀਮ ਰਾਓ ਅੰਬੇਦਕਰ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ 11:30 ਵਜੇ ਪੰਜਾਬ ਦੇ ਲੋਕਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਨਗੇ।
ਡਾ.ਅੰਬੇਦਕਰ ਦਾ ਕਹਿਣਾ ਹੈ ਕਿ ਮੈਂ ਉਸ ਧਰਮ ਨੂੰ ਪਸੰਦ ਕਰਦਾ ਹਾਂ ਜੋ ਆਜ਼ਾਦੀ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦੀ ਸਿੱਖਿਆ ਦਿੰਦਾ ਹੈ।






















