ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ
ਤਿੰਨ ਦਿਨ ਚੱਲੇਗਾ ਨਵੀਂ ਬਣੀ ਸਰਕਾਰ ਦਾ ਵਿਧਾਨ ਸਭਾ ਸੈਸ਼ਨ
ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਮੁੱਖ ਮੰਤਰੀ ਵੱਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਨਵੀਂ ਬਣੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਜੋ ਤਿੰਨ ਦਿਨ ਦਾ ਹੋਵੇਗਾ 17, 21 ਤੇ 23 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਦੱਸ ਦੱਈਏ ਕਿ ਇਸ ਤੋਂ ਇਲਾਵਾ ਇੰਦਰਬੀਰ ਸਿੰਘ ਨਿੱਜਰ ਨੂੰ ਪ੍ਰੋਟੈਮ ਸਪੀਕਰ ਬਣਾਇਆ ਗਿਆ ਹੈ। 21 ਮਾਰਚ ਨੂੰ ਵਿਧਾਨ ਸਭਾ ਸਪੀਕਰ ਦੀ ਚੋਣ ਹੋਵੇਗੀ।
























