ਡਾ.ਗੁਰਭਜਨ ਗਿੱਲ ਨੇ ਪੰਜਾਬੀ ਸਾਹਿਤ ਅਕਾਦਮੀ ਦੀ ਨਵੀਂ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ,3ਮਾਰਚ(ਵਿਸ਼ਵ ਵਾਰਤਾ)- ਪੰਜਾਬੀ ਲੇਖਕਾਂ ਦੀ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਡਾ.ਸਰਬਜੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਹਨਾਂ ਚੋਣਾਂ ਨੂੰ ਜਿੱਤਣ ਲਈ ਉਮੀਦਵਾਰਾਂ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਇਸ ਵਾਰ ਇੱਕ ਗਰੁੱਪ ਵੱਲੋਂ ਡਾ.ਲਖਵਿੰਦਰ ਸਿੰਘ ਜੌਹਲ ਅਤੇ ਦੂਜੇ ਗਰੁੱਪ ਵੱਲੋਂ ਡਾ.ਸਰਬਜੀਤ ਸਿੰਘ ਪ੍ਰਧਾਨਗੀ ਦੇ ਅਹੁਦੇ ਲਈ ਆਹਮੋ-ਸਾਹਮਣੇ ਸਨ। ਹਾਲਾਂਕਿ ਡਾ.ਲਖਵਿੰਦਰ ਸਿੰਘ ਦੇ ਧੜੇ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਸੀ, ਪਰ ਨਤੀਜਿਆਂ ਦੇ ਸਾਹਮਣੇ ਆਉਣ ਨਾਲ ਸਾਰੇ ਕਿਆਸੇ ਖ਼ਤਮ ਹੋ ਗਏ ਹਨ ਤੇ ਡਾ.ਸਰਬਜੀਤ ਸਿੰਘ ਪ੍ਰਧਾਨ ਚੁਣੇ ਗਏ ਹਨ।