ਚੰਡੀਗੜ, 3 ਜੁਲਾਈ (ਵਿਸ਼ਵ ਵਾਰਤਾ) : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਖ਼ਿਲਾਫ ਝੂਠੇ ਦੋਸ਼ ਲਾਉਣ ਵਿਰੁੱਧ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਉਹਨਾਂ ਸੰਦੋਆ ਨੂੰ ਇੱਕ ਹਫ਼ਤੇ ਦੇ ਅੰਦਰ ਦੋਸ਼ਾਂ ਨੂੰ ਵਾਪਸ ਲੈਣ ਜਾਂ ਫਿਰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਆਖਿਆ ਹੈ।
ਅੱਜ ਸਾਬਕਾ ਅਕਾਲੀ ਮੰਤਰੀ ਦੀ ਤਰਫੋਂ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਭਵੀਸ਼ ਜੀਥ ਰੌਣੀ ਨੇ ਸੰਦੋਆ ਨੂੰ ਕਾਨੂੰਨੀ ਨੋਟਿਸ ਸੌਂਪ ਦਿੱਤਾ ਹੈ। ਜੇਕਰ ਆਪ ਵਿਧਾਇਕ ਡਾਕਟਰ ਚੀਮਾ ਖ਼ਿਲਾਫ ਲਾਏ ਗਏ ਦੋਸ਼ਾਂ ਨੂੰ ਵਾਪਸ ਨਹੀਂ ਲੈਂਦਾ ਅਤੇ ਇਸ ਵਾਸਤੇ ਜਨਤਕ ਤੌਰ ਤੇ ਮੁਆਫੀ ਨਹੀਂ ਮੰਗਦਾ ਤਾਂ ਉਸ ਖ਼ਿਲਾਫ ਭਾਰਤੀ ਦੰਡ ਧਾਰਾ ਦੇ ਸੈਕਸ਼ਨ 499/500/501 ਤਹਿਤ ਮਾਣਹਾਨੀ ਦਾ ਮੁਕੱਦਮਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਬਕਾ ਮੰਤਰੀ ਨੂੰ ਪਹੁੰਚਾਏ ਨੁਕਸਾਨ ਲਈ ਸਿਵਲ ਕਾਰਵਾਈ ਵੀ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਆਪ ਵਿਧਾਇਕ ਨੇ 24 ਜੂਨ ਨੂੰ ਇੱਕ ਵੀਡੀਓ ਰਾਹੀਂ ਸੋਸ਼ਲ ਮੀਡੀਆ ਉੱਤੇ ਦਲਜੀਤ ਸਿੰਘ ਚੀਮਾ ਖ਼ਿਲਾਫ ਦੋਸ਼ ਲਗਾਏ ਸਨ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...