ਡਾ ਜੇ ਐਸ ਧਾਲੀਵਾਲ ਨਹੀਂ ਰਹੇ
ਪਾਰਸ ਹਸਪਤਾਲ ਵਿਖੇ ਹੋਇਆ ਦੇਹਾਂਤ
ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਐਸ ਯੂ ਐਸ ਗਰੁੱਪ ਆਫ਼ ਇੰਸਟੀਚਿਊਟਸ ਤੰਗੋਰੀ ਦੇ ਸਨ -ਵਾਈਸ ਚੇਅਰਮੈਨ

ਮੋਹਾਲੀ 19 ਮਈ (ਪਰਦੀਪ ) :ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਐਸਯੂਐਸ ਗਰੁੱਪ ਆਫ ਇੰਸਟੀਚਿਊਸ਼ਨਜ਼ ਤੰਗੋਰੀ ਮੋਹਾਲੀ ਦੇ ਵਾਈਸ ਚੇਅਰਮੈਨ ਡਾ ਜੇ ਐਸ ਧਾਲੀਵਾਲ ਦਾ ਅੱਜ ਪਾਰਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ । ਜ਼ਿਕਰਯੋਗ ਹੈ ਕਿ ਡਾ ਧਾਲੀਵਾਲ ਪਾਰਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ । ਦੁੱਖ ਦੀ ਇਸ ਘੜੀ ਵਿਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਸਤਨਾਮ ਸਿੰਘ ਸੰਧੂ , ਰਸ਼ਪਾਲ ਸਿੰਘ ਧਾਲੀਵਾਲ, ਚਿਤਕਾਰਾ ਯੂਨੀਵਰਸਿਟੀ ਤੋਂ ਮੋਹਿਤ ਚਿਤਕਾਰਾ , ਡਾ ਅੰਸ਼ੂ ਕਟਾਰੀਆ , ਚੇਅਰਮੈਨ ਆਰੀਅਨ ਗਰੁੱਪ ਆਫ ਕਾਲਜਿਜ਼ ਚੰਡੀਗੜ੍ਹ , ਦਮਨਜੀਤ ਸਿੰਘ- ਡਾਇਰੈਕਟਰ ਸ੍ਰੀ ਸੁਖਮਨੀ ਗਰੁੱਪ ਆਫ਼ ਕਾਲਜਿਜ਼ ਡੇਰਾਬਸੀ ,ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਰਿਆਤ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ,ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਗੁਰਪ੍ਰੀਤ ਸਿੰਘ ,ਜੈਕ ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ,ਸੀ.ਟੀ ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ,ਉੱਘੇ ਪੰਥਕ ਨੇਤਾ ਕਰਨੈਲ ਸਿੰਘ ਪੀਰ ਮੁਹੰਮਦ ,ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ,ਸੁਖਵਿੰਦਰ ਸਿੰਘ ਚੱਠਾ ਪ੍ਰਧਾਨ ਪੁਡਕਾ ,ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਮਨਜੀਤ ਸਿੰਘ , ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਐਸ ਐਸ ਸਾਂਘਾ ,ਦਿਸ਼ਾ ਵੁਮੈਨ ਵੈਲਫੇਅਰ ਟਰੱਸਟ ਪੰਜਾਬ ਦੇ ਕੌਮੀ ਪ੍ਰਧਾਨ- ਹਰਦੀਪ ਕੌਰ ਵਿਰਕ ਸਮੇਤ ਵੱਡੀ ਗਿਣਤੀ ਵਿਚ ਵੱਖ ਵੱਖ ਰਾਜਨੀਤਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡਾ ਜੇ ਐਸ ਧਾਲੀਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ ।




















