ਡਾ.ਦਲਜੀਤ ਚੀਮਾ ਤੇ ਸੁਖਬੀਰ ਬਾਦਲ ਨੂੰ ਹਾਈ ਕੋਰਟ ਵੱਲੋਂ ਝਟਕਾ
ਚੰਡੀਗੜ੍ਹ, 28ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ,ਇਹਨਾਂ ਖਿਲਾਫ਼ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਸੰਮਨ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।
ਦੱਸ ਦਈਏ ਕਿ ਬਲਵੰਤ ਸਿੰਘ ਖਹਿਰਾ ਨਾਂ ਦੇ ਵਿਅਕਤੀ ਨੇ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਹਨਾਂ ਦੇ ਨਾਲ ਇਹਨਾਂ ਦੋਵਾਂ ਦੇ ਨਾਮ ਸਨ। ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੀ ਉਮਰ ਦੇ ਲਿਹਾਜ਼ ਨਾਲ ਪੇਸ਼ੀ ਤੋਂ ਛੋਟ ਦਿੱਤੀ ਹੈ, ਪਰ ਬਾਕੀ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਇਹਨਾਂ ਦੇ ਖਿਲਾਫ਼ ਸੰਮਨ ਤੇ ਟਰਾਇਲ ਤੇ ਲੱਗੀ ਰੋਕ ਵੀ ਖ਼ਤਮ ਹੋ ਗਈ ਹੈ।