ਮਾਨਸਾ, 19 ਜੁਲਾਈ (ਵਿਸ਼ਵ ਵਾਰਤਾ) – ਡਾ. ਨਰਿੰਦਰ ਭਾਰਗਵ ਨੇ ਅੱਜ ਸ਼ਾਮ ਨੂੰ ਬਤੌਰ ਐਸ.ਐਸ.ਪੀ. ਮਾਨਸਾ ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਐਸ.ਪੀ ਵਜੋਂ ਬਰਨਾਲਾ,ਤਰਨਤਾਰਨ,ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ,ਹੁਸ਼ਿਆਰਪੁਰ,ਜਲੰਧਰ ਦਿਹਾਤੀ,ਫਾਜ਼ਿਲਕਾ ਅਤੇ ਮਾਨਸਾ ਵਿੱਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟਰੈਫਿਕ ਅਤੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਨਕੇਲ ਪਾਈ ਜਾਵੇਗੀ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਦੇ ਅਹੁਦਾ ਸੰਭਾਲਣ ਸਮੇਂ ਪੁਲੀਸ ਦੇ ਉਚ ਅਧਿਕਾਰੀਆਂ ਸਮੇਤ ਸਾਰੇ ਥਾਣਿਆਂ ਦੇ ਮੁੱਖੀ ਮੌਜੂਦ ਸਨ।ਉਨ੍ਹਾਂ ਦੇ ਅਹੁਦਾ ਸੰਭਾਲਣ ਸਮੇਂ ਆਮ ਸਮਾਜ ਸੇਵੀ,ਪੱਤਰਕਾਰ, ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਹੋਰ ਬਹੁਤ ਸਾਰੇ ਲੋਕ ਸ਼ਾਮਲ ਸਨ।
ਫੋਟੋ ਕੈਪਸ਼ਨ: ਮਾਨਸਾ ਦੇ ਨਵੇਂ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਅਹੁਦਾ ਸੰਭਾਲਦੇ ਹੋਏ। ਫੋਟੋ: ਵਿਸ਼ਵ ਵਾਰਤਾ