
ਚੰਡੀਗੜ, 21 ਮਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਡਾ. ਬਲਕਾਰ ਸਿੰਘ ਪੁੱਤਰ ਮਰਹੂਮ ਸ੍ਰੀ ਸ਼ਿੰਗਾਰਾ ਸਿੰਘ ਨੂੰ ਵਿਸ਼ਵ ਪੰਜਾਬੀ ਸੈਂਟਰ ਸੁਸਾਇਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜ ਸਾਲ ਦੇ ਅਰਸੇ ਲਈ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਉਚੇਰੀ ਸਿੱਖਿਆ ਦੇ ਭਾਸ਼ਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਹੁਦੇ ਨਾਲ ਸਬੰਧਤ ਸੇਵਾ ਸ਼ਰਤਾਂ ਗਵਰਨਿੰਗ ਕੌਂਸਲ ਆਫ਼ ਵਿਸ਼ਵ ਪੰਜਾਬੀ ਸੈਂਟਰ ਵੱਲੋਂ ਬਾਅਦ ਵਿੱਚ ਨਿਰਧਾਰਿਤ ਕੀਤੀਆਂ ਜਾਣਗੀਆਂ।
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ) ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...






















