ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਵਲੋਂ ਡਾ. ਮਨਮੋਹਨ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ, ਜਿਸ ਨੂੰ ਉਹਨਾਂ ਨੇ ਸਵੀਕਾਰ ਕਰ ਲਿਆ ਹੈ।
ਡਾ. ਮਨਮੋਹਨ ਸਿੰਘ 9 ਨਵੰਬਰ ਨੂੰ ਪਹਿਲੇ ਜੱਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ ਅਤੇ ਉਹ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਪ੍ਰੋਗਰਾਮ ਵਿਚ ਹਿੱਸਾ ਵੀ ਲੈਣਗੇ।
Former PM Dr Manmohan Singh accepts @capt_amarinder’s invite to join 1st Jatha to Sri Kartarpur Gurdwara on Nov 9, will also attend Sultanpur Lodhi main event @550yrsGuruNanak pic.twitter.com/cD9rJoZUBT
— Raveen Thukral (@Raveen64) October 3, 2019