ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ ਅੱਜ ਤੋਂ ਸ਼ੁਰੂ
ਚੰਡੀਗੜ੍ਹ,2ਫਰਵਰੀ(ਵਿਸ਼ਵ ਵਾਰਤਾ) ਪੰਜਾਬ ਕਲਾ ਪਰਿਸ਼ਦ ਵਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ ਅੱਜ 2 ਫਰਵਰੀ ਤੋਂ 6 ਫ਼ਰਵਰੀ ਤੱਕ ਮਨਾਇਆ ਜਾ ਰਿਹਾ ਹੈ । ਅੱਜ 2 ਫ਼ਰਵਰੀ ਨੂੰ ਡਾ. ਰੰਧਾਵਾ ਦਾ ਜਨਮ ਦਿਨ ਹੁੰਦਾ ਹੈ। ਇਸਦੇ ਉਦਘਾਟਨ ਸਮਾਰੋਹ ਸਮੇਂ 2 ਫ਼ਰਵਰੀ ਸ਼ਾਮ ਨੂੰ 3 ਵਜੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ ਹੈ ।
ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਉਪ- ਚੇਅਰਮੈਨ ਡਾ. ਯੋਗ ਰਾਜ ਅਤੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਸਭਿਆਚਾਰਕ ਮਾਮਲੇ ਮੰਤਰੀ ਬੀਬਾ ਅਨਮੋਲ ਗਗਨ ਮਾਨ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜ਼ੋਂ ਸ਼ਾਮਿਲ ਹੋਣਗੇ ਇਸ ਮੌਕੇ ਅੱਠ ਉੱਘੀਆਂ ਸਖ਼ਸ਼ੀਅਤਾਂ ਨੂੰ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ ।























