ਡਾ.ਰਮਨਦੀਪ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਅਹੁਦੇ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
ਜੈਤੋ,31 ਦਸੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਜ਼ਿਲ੍ਹਾ ਫਰੀਦਕੋਟ ਡਾਕਟਰ ਵਿੰਗ ਦੇ ਸੰਯੁਕਤ ਸਕੱਤਰ ਡਾ. ਰਮਨਦੀਪ ਸਿੰਘ ਜੈਤੋ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫਰੀਦਕੋਟ ਨੂੰ ਆਮ ਆਦਮੀ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਉਹ ਹਲਕਾ ਜੈਤੋ ‘ਚ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾਵਾਂ ਦੇ ਰਿਹਾ ਸੀ।ਪਰ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀਅਾਂ ਸੇਵਾਵਾਂ ਨੂੰ ਹੋਰ ਅੱਗੇ ਜਾਰੀ ਰੱਖਣ ਲਈ ਕੋਈ ਢੁੱਕਵਾਂ ਪਲੇਟਫਾਰਮ ਅਤੇ ਸੁਚੱਜਾ ਮਾਹੌਲ ਨਹੀਂ ਦਿੱਤਾ ਜਾ ਰਿਹਾ ਹੈ। ਇਸ ਕਾਰਨ ਉਹ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਜ਼ਿਲ੍ਹਾ ਦੇ ਅਹੁਦੇ ਤੋਂ ਅਸਤੀਫਾ ਰਹੇ ਹਨ।ਇਸ ਦੌਰਾਨ ਹੀ ਡਾ. ਰਮਨਦੀਪ ਸਿੰਘ ਨੇ ਆਮ ਜਨਤਾ ਨੂੰ ਭਰੋਸਾ ਦਿਵਾਇਆ ਹੈ ਉਹ ਪਹਿਲਾਂ ਵਾਂਗ ਹੀ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖਣਗੇ।