ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿਧਾਨ ਸਭਾ ਸਪੀਕਰ ਅਤੇ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ
ਪੰਜਾਬ ਵਿੱਚ ‘ਆਪ’ ਦੀ ਇਤਿਹਾਸਕ ਜਿੱਤ ਤੇ ਮੰਤਰੀਆਂ ਦੇ ਅਹੁਦੇ ਸੰਭਾਲਣ ਤੇ ਦਿੱਤੀ ਵਧਾਈ
ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਮੀਡੀਆ ਨੇ ਨਿਭਾਈ ਅਹਿਮ ਭੂਮਿਕਾ- ਦਵਿੰਦਰਜੀਤ ਸਿੰਘ ਦਰਸ਼ੀ
ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ)-ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ਦੀ ਅਗਵਾਈ ਹੇਠ ਮੈਂਬਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰ ਵਧਾਈ ਦਿੱਤੀ।

ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿੱਤ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵਧਾਈ ਦਿੰਦੇ ਹੋਏ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਮੀਡੀਆ ਨਾਲ ਚੰਗੇ ਸਬੰਧ ਬਣਾਏ ਰੱਖਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਵਿੱਚ ਮੀਡੀਆ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਦੇਖਣਗੇ। ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦੇਣ ਦਾ ਮਤਾ ਪਾਸ ਕੀਤਾ ਸੀ। ਐਸੋਸੀਏਸ਼ਨ ਨੇ ਮੁੱਖ ਸਰਪ੍ਰਸਤ ਬਲਜੀਤ ਬੱਲੀ ਅਤੇ ਚੇਅਰਮੈਨ ਸਤਿੰਦਰ ਬੈਂਸ ਦੀ ਅਗਵਾਈ ਹੇਠ ਮੀਟਿੰਗ ਕੀਤੀ।

ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ, ਸੀਨੀਅਰ ਮੀਤ ਪ੍ਰਧਾਨ ਐਚ.ਐਸ.ਬਾਵਾ, ਮੀਤ ਪ੍ਰਧਾਨ ਮਹਾਵੀਰ ਜੈਨ, ਜਨਰਲ ਸਕੱਤਰ ਦਵਿੰਦਰ ਸਿੰਘ ਕੋਹਲੀ, ਸਕੱਤਰ ਤੇ ਖਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ ਅਤੇ ਸੰਯੁਕਤ ਸਕੱਤਰ ਪ੍ਰਸ਼ਾਂਤ ਸ਼ਰਮਾ ਸ਼ਾਮਲ ਹਨ।























