
ਕਪੂਰਥਲਾ, 15 ਅਗਸਤ (ਵਿਸ਼ਵ ਵਾਰਤਾ)-ਕਪੂਰਥਲਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਾਲੇ ਵਿੱਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਆਪਣੀ ਸੁਰੱਖਿਆ ਵਿੱਚ ਲੱਗੀ ਪਾਇਲਟ ਜਿਪਸੀ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਆਜ਼ਾਦੀ ਦਿਹਾੜੇ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਸਮਾਗਮ ਪਿਛੋਂ ਜਦ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਭੰਡਾਲ ਬੇਟ ਅਤੇ ਸੂਜੋਕਾਲੀਆ ਵਿਖੇ ਆਮ ਆਦਮੀ ਕਲੀਨਕਾਂ ਦੇ ਉਦਘਾਟਨ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੇ ਪਿਛਲੀ ਦਿਨੀ ਵਾਪਰੀ ਘਟਨਾ ਵਾਲੇ ਸਥਾਨ ’ਤੇ ਗੱਡੀ ਰੋਕ ਕੇ ਨਾਲੇ ਵਿਚੋਂ ਮਿਲੇ ਬੱਚੇ ਦੇ ਸਰੀਰ ਨੂੰ ਤੁਰੰਤ ਆਪਣੀ ਪਾਇਲਟ ਜਿਪਸੀ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ।
ਉਨਾਂ ਸਿਵਲ ਹਸਪਤਾਲ ਕਪੂਰਥਲਾ ਦੇ ਡਾਕਟਰਾਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਪੁਲਿਸ ਕਰਮੀਆਂ ਵਲੋਂ ਬੱਚੇ ਨੂੰ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵਲੋਂ ਬੱਚੇ ਦੇ ਸਰੀਰ ਦੀ ਜਾਂਚ ਪੜਤਾਲ ਕੀਤੀ ਗਈ।























