ਹੁਸ਼ਿਆਰਪੁਰ, 19 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਕੋਵਾ ਐਪ ਕੋਵਿਡ-19 ਖਿਲਾਫ਼ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਵਿੱਚ ਸਹਾਈ ਸਾਬਤ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅਸੀਂ ਇਸ ਐਪ ਨੂੰ ਕੋਰੋਨਾ ਖਿਲਾਫ਼ ਹਥਿਆਰ ਦੇ ਤੌਰ ’ਤੇ ਵਰਤ ਕੇ ਇਸ ਬੀਮਾਰੀ ਨੂੰ ਮਾਤ ਦੇ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਪੁਰ ਵਿੱਚ ‘ਮਿਸ਼ਨ ਫਤਿਹ’ ਤਹਿਤ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਾ ਐਪ ’ਤੇ ਕੋਵਿਡ ਬਾਰੇ ਵਿੱਚ ਜਾਣਕਾਰੀ ਤਾਂ ਪ੍ਰਾਪਤ ਹੁੰਦੀ ਹੈ, ਉਥੇ ‘ਮਿਸ਼ਨ ਫਤਿਹ’ ਨਾਲ ਜੁੜ ਕੇ ਅੰਕ ਵੀ ਹਾਸਲ ਹੁੰਦੇ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਾ ਐਪ ਡਾਊਨਲੋਡ ਕਰਨ ਤੋਂ ਬਾਅਦ ਜ਼ਿਲ੍ਹੇ ਵਿੱਚ 19950 ਯੂਜਰ ਮਿਸ਼ਨ ਫਤਿਹ ਨਾਲ ਜੁੜ ਚੁੱਕੇ ਹਨ ਅਤੇ 8442 ਫੋਟੋਆਂ ਵੀ ਅਪਲੋਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫਤਿਹ’ ਨਾਲ ਜੁੜ ਕੇ ਜ਼ਿਲ੍ਹੇ ਦੇ 61 ਨਾਗਰਿਕ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 10 ਵਿਅਕਤੀਆਂ ਨੇ ਗੋਲਡ, 12 ਵਿਅਕਤੀਆਂ ਨੇ ਸਿਲਵਰ ਅਤੇ 39 ਵਿਅਕਤੀਆਂ ਨੇ ਬਰਾਂਜ਼ ਸਰਟੀਫਿਕੇਟ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਖਿਲਾਫ਼ ਇਹ ਜੰਗ ਅਜੇ ਵੀ ਜਾਰੀ ਹੈ ਅਤੇ ਸਰਟੀਫਿਕੇਟ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਸਰਕਾਰ ਵਲੋਂ ਦੋ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ ਅਤੇ ਡਾਇਮੰਡ ਸਰਟੀਫਿਕੇਟ ਜਿੱਤਣ ਦੇ ਅਗਲੇ ਪੱਧਰ ’ਤੇ ਸ਼ਾਮਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਨਾਲ ਜੁੜਨ ਲਈ ਆਪਣੇ ਮੋਬਾਇਲ ’ਤੇ ਕੋਵਾ ਐਪ ਡਾਊਨਲੋਡ ਕੀਤਾ ਜਾਵੇ। ਇਸ ਤੋਂ ਬਾਅਦ ਜੁਆਇਨ ਮਿਸ਼ਨ ਫਤਿਹ ’ਤੇ ਕਲਿਕ ਕਰਨ ਤੋਂ ਬਾਅਦ ਜੁਆਇਨ ਨਾਓ ਬਟਨ ਦਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਆਪਣਾ ਪਤਾ, ਜ਼ਿਲ੍ਹਾ, ਰੈਫਰਲ ਕੋਡ ਅਤੇ ਨਾਮ ਭਰ ਕੇ ਫੋਟੋ ਅਪਲੋਡ ਕਰਨ ਤੋਂ ਬਾਅਦ ਸਬਮਿਟ ਕਰ ਦਿਓ, ਜਿਸ ਨਾਲ ਮਿਸ਼ਨ ਫਤਿਹ ਨਾਲ ਜੁੜਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਮਿਸ਼ਨ ਫਤਿਹ ਨਾਲ ਜੁੜ ਕੇ ਅੰਕ ਹਾਸਲ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਸਤਾਖਰ ਵਾਲਾ ਸਰਟੀਫਿਕੇਟ ਪ੍ਰਾਪਤ ਕੀਤਾ ਜਾ ਸਕੇਗਾ।
ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਵਲੋਂ ਆਪਣੇ ਫੋਨ ’ਤੇ ਕੋਵਾ ਐਪ ਡਾਊਨਲੋਡ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਦਾ ਸਭ ਤੋਂ ਚੰਗਾ ਫੀਚਰ ਇਹ ਹੈ ਕਿ ਇਹ ਸਾਡੇ ਨਜ਼ਦੀਕ ਦੇ ਕੋਵਿਡ ਮਰੀਜ ਤੋਂ ਦੂਰੀ ਬਾਰੇ ਦੱਸਦਾ ਹੈ ਅਤੇ ਜੇਕਰ ਅਸੀਂ ਕਿਸੇ ਸ਼ੱਕੀ ਮਰੀਜ ਦੇ ਨਜ਼ਦੀਕ ਵੀ ਜਾਂਦੇ ਹਾਂ, ਤਾਂ ਇਹ ਸਾਨੂੰ ਸਾਵਧਾਨ ਕਰਦਾ ਹੈ। ਇਸ ਐਪ ’ਤੇ ਕੋਵਿਡ ਸਬੰਧੀ ਹਰ ਸਰਕਾਰੀ ਜਾਣਕਾਰੀ ਮਿਲਦੀ ਹੈ। ਕੋਵਿਡ ਮਰੀਜ਼ਾਂ ਸਬੰਧੀ ਰਿਅਲ ਟਾਈਮ ਸੂਚਨਾ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕੋਵਾ ਐਪ ਪੂਰੀ ਤਰ੍ਹਾਂ ਸੁਰੱਖਿਅਤ ਐਪ ਹੈ, ਜਿਸ ’ਤੇ ਕੋਵਿਡ-19 ਸਬੰਧੀ ਹਰ ਜ਼ਰੂਰੀ ਜਾਣਕਾਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਂਦੀ ਹੈ। ਇਸ ਐਪ ਰਾਹੀਂ ਲੋਕ ਈ-ਪਾਸ ਵੀ ਜਨਰੇਟ ਕਰ ਸਕਦੇ ਹਨ। ਈ-ਸੰਜੀਵਨੀ ਰਾਹੀਂ ਡਾਕਟਰਾਂ ਨਾਲ ਵੀਡੀਓ ਕਾਲ ਕਰ ਸਕਦੇ ਹਾਂ। ਦੂਸਰੇ ਸੂਬਿਆਂ ਤੋਂ ਆਉਣ ਵਾਲੇ ਜਾਂ ਭੀੜ ਦੀ ਸੂਚਨਾ ਦੇ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਇਹ ਬਲੂਟੂਥ ਅਤੇ ਲੋਕੇਸ਼ਨ ਦੇ ਆਧਾਰ ’ਤੇ ਯੂਜਰ ਨੂੰ ਕੋਵਿਡ ਦੇ ਖਤਰੇ ਪ੍ਰਤੀ ਸਾਵਧਾਨ ਕਰਦਾ ਹੈ।
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...























