
ਨਵਾਂਸ਼ਹਿਰ, 24 ਜੁਲਾਈ (ਵਿਸ਼ਵ ਵਾਰਤਾ)-ਜ਼ਿਲਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੰਮਕਾਜ਼ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਭਰਤੀ ਕੀਤੇ ਗਏ ਤਿੰਨ ਕਰਮਚਾਰੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਨਾਂ ਕਰਮਚਾਰੀਆਂ ਵਿਚ ਕਾਊਂਸਲਰ ਮਨਦੀਪ ਕੁਮਾਰ ਅਤੇ ਮੇਲ ਸਟਾਫ ਨਰਸ ਦਵਿੰਦਰ ਕੁਮਾਰ ਅਤੇ ਕਰਨੈਲ ਸ਼ਾਮਿਲ ਹਨ। ਡਿਪਟੀ ਕਮਿਸ਼ਨਰ, ਜਿਹੜੇ ਕਿ ਜ਼ਿਲਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੱਤੀ। ਉਨਾਂ ਕਿਹਾ ਕਿ ਇਨਾਂ ਕਰਮਚਾਰੀਆਂ ਦੇ ਆਉਣ ਨਾਲ ਸੁਸਾਇਟੀ ਦੇ ਕੰਮ ਨੂੰ ਹੋਰ ਬਿਹਤਰ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਮਿਲੇਗੀ। ਉਨਾਂ ਕਿਹਾ ਕਿ ਕੋਵਿਡ-19 ਦੌਰਾਨ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ਵਿਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਸਮੇਂ ਦੋ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ 7 ਓਟ ਸੈਂਟਰ ਅਤੇ ਇਕ ਓ. ਐਸ. ਟੀ ਸੈਂਟਰ ਸਫ਼ਲਤਾ ਪੂਰਵਕ ਚੱਲ ਰਹੇ ਹਨ। ਉਨਾਂ ਦੱਸਿਆ ਕਿ ਇਹ ਸੈਂਟਰ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਕਾਊਂਸਲਿੰਗ ਮੁਹੱਈਆ ਕਰਵਾ ਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...






















