• Latest
  • Trending
ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

5 years ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

22 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

32 minutes ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

2 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

2 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

3 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

3 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

3 hours ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

3 hours ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

3 hours ago
Hindi News
English News
Sunday, November 29, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

March 5, 2022
in ਖਬਰਾਂ, ਜਲੰਧਰ, ਪੰਜਾਬ
ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 05 ਮਾਰਚ (ਵਿਸ਼ਵ ਵਾਰਤਾ):-ਡਿਪਟੀ ਕਮਿਸਨਰ ਪੁਲਿਸ ਜਲੰਧਰ ਸ੍ਰੀ ਜਸਕਿਰਨਜੀਤ ਸਿੰਘ ਤੇਜਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਕਿਸੇ ਪ੍ਰਕਾਰ ਦੀ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।

ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ਵਿੱਚ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਵਿੱਚ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੇ ਅਤੇ ਮੈਰਿਜ ਪੈਲਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜਿੰਮੇਵਾਰ ਹੋਣਗੇ।

ਇਸ ਤੋਂ ਇਲਾਵਾ ਪੁਲਿਸ ਵਲੋਂ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੇ ਸਾਰੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਕੀਤੇ ਗਏ ਹਨ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਜਿਹੜੇ ਲੋਕ ਰਾਤ ਨੂੰ ਠੀਕਰੀ ਪਹਿਰੇ ’ਤੇ ਹੋਣਗੇ ਉਸ ਸਬੰਧੀ ਜਾਣਕਾਰੀ ਆਪਣੇ ਇਲਾਕੇ ਦੇ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਦੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੀ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।

ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।

ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨਗੇ ਅਤੇ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਮਾਨਯੋਗ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜਬਤ ਕਰ ਲਿਆ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

Most Popular

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
2 weeks ago
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 