ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ‘ ਐਡਵਾਇਜਰੀ ਜਾਰੀ’
ਕਪੂਰਥਲਾ, 21 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਅਨੁਸਾਰ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਿਲ੍ਹਾ ਕਪੂਰਥਲਾ ਦੇ ਵਾਸੀਆਂ ਲਈ ‘ਐਡਵਾਈਜ਼ਰੀ’ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਕੋਵਿਡ ਦੇ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਭੀੜ ਭਾੜ ਵਾਲੇ ਸਥਾਨਾਂ ’ਤੇ ਮਾਸਕ ਜ਼ਰੂਰ ਪਾ ਕੇ ਰੱਖਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜਾਂ, ਟੈਕਸੀਆਂ, ਸਿਨੇਮਾ ਹਾਲ, ਸ਼ਾਪਿੰਗ ਮਾਲ, ਸਟੋਰਾਂ, ਕਲਾਸ ਰੂਮਾਂ, ਦਫਤਰਾਂ ਤੇ ਅੰਦਰੂਨੀ ਇਕੱਠਾਂ ਵਿਚ ਮਾਸਕ ਜਰੂਰ ਪਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕਪੂਰਥਲਾ ਤੇ ਚਾਰਾਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਵੈਕਸੀਨੇਸ਼ਨ ਨਹੀਂ ਕਰਵਾਈ ਜਾਂ ਦੂਜੀ ਡੋਜ਼ ਬਕਾਇਆ ਹੈ , ਉਹ ਤੁਰੰਤ ਆਪਣੀ ਵੈਕਸੀਨੇਸ਼ਨ ਕਰਵਾਉਣ।























