ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਕਪੂਰਥਲਾ, 3 ਨਵੰਬਰ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਰਾਹੀਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ‘ਗਰੀਨ ਦੀਵਾਲੀ’ ਮਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ। ਜਿਲ੍ਹੇ ਵਿਚ ਦੀਵਾਲੀ ਮੌਕੇ 4 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੈ।
ਉਨਾਂ ਇਹ ਵੀ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਕਿ ਹਸਪਤਾਲਾਂ, ਧਾਰਮਿਕ ਸ਼ਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਨਾ ਚਲਾਏ ਜਾਣ।






















