ਜਲੰਧਰ 27 ਅਕਤੂਬਰ 2020 (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ ਜਲੰਧਰ ਵਿਖੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ।
ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸ਼ਹਿਰੀ ਵਾਤਾਵਾਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਜ਼ਿਲ•ੇ ਵਿੱਚ 24 ਅਕਤੂਬਰ ਨੂੰ 663.41 ਕਰੋੜ ਰੁਪਏ ਜਿਸ ਵਿੱਚ ਨਗਰ ਨਿਗਮ ਜਲੰਧਰ ਵਿਖੇ 639 .41 ਕਰੋੜ ਅਤੇ ਜ਼ਿਲ•ੇ ਦੀਆਂ 12 ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਵਿੱਚ 24 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰਟਾਂ ਅਤੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾਵੇ।
ਸ੍ਰੀ ਥੋਰੀ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਇਹ ਫੰਡ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ । ਉਨ•ਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਜ਼ਿਲ•ੇ ਦੇ ਸ਼ਹਿਰੀ ਖੇਤਰਾਂ ਦਾ ਵਿਆਪਕ ਹਰ ਪਖੋਂ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸੰਜੀਵ ਕੁਮਾਰ ਸ਼ਰਮਾ, ਡਾ.ਵਿਨੀਤ ਕੁਮਾਰ,ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...























