ਡਿਪਟੀ ਕਮਿਸ਼ਨਰ ਵੱਲੋਂ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਨੂੰ ਅਵਾਰਡ ਮੁਆਵਜ਼ੇ ਦੀ ਵੰਡ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਕਿਹਾ ਹਾਈਵੇ ਪ੍ਰਾਜੈਕਟਾਂ ਅਧੀਨ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਦੇ ਕੰਮ ਨੂੰ ਵੀ ਤੇਜ਼ ਕੀਤਾ ਜਾਵੇ
ਜਲੰਧਰ, 4 ਮਾਰਚ (ਵਿਸ਼ਵ ਵਾਰਤਾ): ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਹੋਰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ (ਸੀ.ਏ.ਐਲ.ਏ.) ਨੂੰ ਅਵਾਰਡ ਮੁਆਵਜ਼ੇ ਦੀ ਵੰਡ ਵਿੱਚ ਤੇਜ਼ੀ ਲਿਆਉਣ, ਧਾਰਾ 3-ਡੀ ਅਧੀਨ ਬਕਾਇਆ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਜਿਥੇ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਮੁਆਵਜ਼ਾ ਜਾਰੀ ਕੀਤਾ ਜਾ ਚੁੱਕਾ ਹੈ, ਉਥੇ ਜ਼ਮੀਨ ਦਾ ਕਬਜ਼ਾ ਲੈਣ ਦੇ ਨਿਰਦੇਸ਼ ਦਿੱਤੇ।
ਵੱਖ-ਵੱਖ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਜਾਮਨਗਰ ਇਕਨਾਮਿਕ ਕੋਰੀਡੋਰ ਦੇ ਅੰਮ੍ਰਿਤਸਰ-ਬਠਿੰਡਾ ਸੈਕਸ਼ਨ, ਦਿੱਲੀ-ਕਟੜਾ ਐਕਸਪ੍ਰੈਸਵੇ ਫੇਜ਼-1, 6 ਐਲ (ਗ੍ਰੀਨਫੀਲਡ) ਜਲੰਧਰ ਬਾਈਪਾਸ, ਕਾਹਲਵਾਂ ਤੋਂ ਕੰਗਸਾਬੂ ਅਤੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ-70 ਨੂੰ ਚਹੁ ਮਾਰਗੀ ਕਰਨ ਸਮੇਤ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਉਪਰੋਕਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਦੇ ਮੁਕੰਮਲ ਹੋਣ ਨਾਲ ਹਜ਼ਾਰਾਂ ਲੋਕਾਂ ਨੂੰ ਬਹੁਤ ਸਹੂਲਤ ਹੋਵੇਗੀ।
ਉਨ੍ਹਾਂ ਅਥਾਰਟੀ ਨੂੰ ਉਨ੍ਹਾਂ ਜ਼ਮੀਨ ਮਾਲਕਾਂ ਨੂੰ ਅਵਾਰਡ ਮੁਆਵਜ਼ੇ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ, ਜਿਨ੍ਹਾਂ ਦੀ ਜ਼ਮੀਨ ਇਨ੍ਹਾਂ ਪ੍ਰਾਜੈਕਟਾਂ ਅਧੀਨ ਐਕਵਾਇਰ ਕੀਤੀ ਗਈ ਹੈ। ਜਦਕਿ ਜਿਥੇ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ, ਉਥੇ ਧਾਰਾ 3-ਡੀ ਅਧੀਨ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਐਸ.ਡੀ.ਐਮ.-2 ਬਲਬੀਰ ਰਾਜ, ਐਸ.ਡੀ.ਐਮ. ਨਕੋਦਰ ਪੂਨਮ ਸਿੰਘ, ਪ੍ਰਾਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਹਰਮੇਸ਼ ਮਿੱਤਲ, ਸੰਤੋਸ਼ ਆਰੀਆ ਅਤੇ ਹੋਰ ਮੌਜੂਦ ਸਨ।
—————-