ਡਿਪਟੀ ਕਮਿਸ਼ਨਰ ਵੱਲੋਂ ਵਿਕਾਰ ਪ੍ਰੋਜੈਕਟ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ
ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ
ਸਮਾਰਟ ਵਿਲੇਜ਼ ਸਕੀਮ ਤਹਿਤ ਜ਼ਿਲੇ ਵਿਚ ਖਰਚੇ 20.30 ਕਰੋੜ
ਫਾਜ਼ਿਲਕਾ, 6 ਅਪ੍ਰੈਲ ( ਵਿਸ਼ਵ ਵਾਰਤਾ )-ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਪ੍ਰੋਜੈਕਟਾਂ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਸਮਾਜ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ ਸਮਾਰਟ ਪਿੰਡ ਬਣਾਉਣ ਲਈ ਸ਼ੁਰੂ ਕੀਤੀ ਸਮਾਰਟ ਵਿਲੇਜ ਸਕੀਮ ਤਹਿਤ ਜ਼ਿਲਾ ਫਾਜ਼ਿਲਕਾ ਦੇ ਪਿੰਡਾਂ ਵਿਚ 1053 ਪ੍ਰੋਜੈਕਟਾਂ ਲਈ ਸਰਕਾਰ ਵੱਲੋਂ 20.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇੰਨਾਂ ਵਿਚੋਂ 1039 ਕੰਮ ਮੁਕੰਮਲ ਵੀ ਹੋ ਗਏ ਹਨ। ਇੰਨਾਂ ਵਿਚੋਂ ਜਲਾਲਾਬਾਦ ਬਲਾਕ ਵਿਚ 376 ਕੰਮ, ਫਾਜ਼ਿਲਕਾ ਵਿਚ 107, ਅਬੋਹਰ ਵਿਚ 269, ਖੂਈਆਂ ਸਰਵਰ ਬਲਾਕ ਵਿਚ 198 ਅਤੇ ਅਰਨੀਵਾਲਾ ਬਲਾਕ ਵਿਚ 89 ਕੰਮ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹਿੰਸਾਂ ਪੀੜਤ ਔਰਤਾਂ ਦੀ ਮਦਦ ਲਈ ਜ਼ਿਲੇ ਵਿਚ ਸਖ਼ੀ ਸੈਂਟਰ ਚਲਾਇਆ ਜਾ ਰਿਹਾ ਹੈ ਇਸ ਵਿਚ ਹਿੰਸਾਂ ਤੋਂ ਪੀੜਤ ਔਰਤਾਂ ਨੂੰ ਇਲਾਜ, ਕਾਨੂੰਨੀ ਮਦਦ ਅਤੇ ਕਾਊਂਸਿਗ ਇੱਕੋ ਛੱਤ ਹੇਠ ਮੁਹਈਆ ਕਰਵਾਈ ਜਾਂਦੀ ਹੈ। ਪਿੱਛਲੇ ਦੋ ਸਾਲਾਂ ਵਿਚ ਇੱਥੋਂ ਕ੍ਰਮਵਾਰ 137 ਅਤੇ 48 ਔਰਤਾਂ ਨੂੰ ਮਦਦ ਮੁਹਈਆ ਕਰਵਾਈ ਗਈ ਹੈ।
ਇਸੇ ਤਰਾਂ ਜ਼ਿਲੇ ਵਿਚ ਅਵਾਜ ਯੋਜਨਾ ਤਹਿਤ 1505 ਘਰਾਂ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ ਜਿੰਨਾਂ ਵਿਚੋਂ 117 ਮੁਕੰਮਲ ਹੋ ਚੁੱਕੇ ਹਨ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ, ਜ਼ਿਲਾ ਮਾਲ ਅਫ਼ਸਰ ਕਮ ਐਸਡੀਐਮ ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।