-ਬਾਹਰਲੇ ਰਾਜਾਂ ਤੋਂ ਆਉਣ ਵਾਲਿਆਂ ਲਈ ਕੋਵਿਡ-19 ਪ੍ਰੋਟੋਕਾਲ ਮੁਤਾਬਕ ਇਕਾਂਤਵਾਸ ਲਾਜਮੀ-ਕੁਮਾਰ ਅਮਿਤ
ਪਟਿਆਲਾ, 29 ਅਪ੍ਰੈਲ( ਵਿਸ਼ਵ ਵਾਰਤਾ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਸਾਰੇ ਸ਼ਹਿਰੀ ਇਲਾਕਿਆਂ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਨ੍ਹਾਂ ਦੇ ਪਿੰਡਾਂ ਤੇ ਵਾਰਡਾਂ ਵਿੱਚ ਦੇਸ਼ ਦੇ ਕਿਸੇ ਵੀ ਬਾਹਰਲੇ ਰਾਜ ਤੋਂ ਆਉਣ ਵਾਲੇ ਵਿਅਕਤੀ ਜਾਂ ਵਿਅਕਤੀਆਂ ਦੀ ਆਮਦ ਦੀ ਸੂਚਨਾ ਤੁਰੰਤ ਆਪਣੇ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਜਾਂ ਜ਼ਿਲ੍ਹੇ ਦੇ ਮੁੱਖ ਕੰਟਰੋਲ ਰੂਮ ਨੰਬਰ 0175-2350550 ਉਪਰ ਦੇਣੀ ਯਕੀਨੀ ਬਣਾਈ ਜਾਵੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਅਜਿਹੇ ਨਾਗਰਿਕਾਂ, ਜਿਨ੍ਹਾਂ ਵਿੱਚ ਬਾਹਰਲੇ ਰਾਜਾਂ ਵਿੱਚ ਗਏ ਕੰਬਾਇਨਾਂ ਜਾਂ ਰੀਪਰਾਂ ਦੇ ਚਾਲਕ, ਮਜ਼ਦੂਰ, ਦੂਜੇ ਰਾਜਾਂ ਵਿਖੇ ਪੜ੍ਹਨ ਗਏ ਵਿਦਿਆਰਥੀਆਂ ਸਮੇਤ ਕਿਸੇ ਵੀ ਧਾਰਮਿਕ ਅਸਥਾਨ ਦੀ ਯਾਤਰਾ ‘ਤੇ ਗਏ ਵਿਅਕਤੀ ਸ਼ਾਮਲ ਹਨ, ਇਨ੍ਹਾਂ ਨੂੰ ਇਕਾਂਤਵਾਸ ਵਿੱਚ ਰਹਿਣਾ ਵੀ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਪ੍ਰੋਟੋਕਾਲ ਮੁਤਾਬਕ ਬਾਹਰਲੇ ਰਾਜਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਸਿਹਤ ਦੀ ਜਾਂਚ ਅਤੇ ਉਨ੍ਹਾਂ ਦਾ ਇਕਾਂਤਵਾਸ ਲਾਜਮੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਕਰਫਿਊ ਦਾ ਪਾਲਣ ਕਰਨਾ ਵੀ ਯਕੀਨੀ ਬਣਾਉਣ।
Latest News : ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ
Latest News : ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਅਧਿਕਾਰੀਆਂ ਦੀ ਸੱਦੀ ਮੀਟਿੰਗ...