ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਸ਼ਿਕਾਇਤ ਸੈਲ ਸਥਾਪਿਤ ਕਰਨ ਦੇ ਨਿਰਦੇਸ਼ ਜਾਰੀ
ਐਸ.ਏ.ਐਸ. ਨਗਰ, 4 ਅਪ੍ਰੈਲ(ਸਤੀਸ਼ ਕੁਮਾਰ ਪੱਪੀ)ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਰੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਇੱਕ ਸ਼ਿਕਾਇਤ ਸੈਲ ਸਥਾਪਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸ ਦੀ ਜਾਣਕਾਰੀ ਦਿੰੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸ਼ਿਕਾਇਤ ਸੈਲ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਬਣਾਇਆ ਗਿਆ ਹੈ ਜਿਸ ਦਾ ਨੋਡਲ ਅਫਸਰ ਸੁਪਰਡੈਂਟ ਮਾਲ ਨੂੰ ਬਣਾਇਆ ਗਿਆ ਹੈ।
ਬੁਲਾਰੇ ਅਨੁਸਾਰ ਇਸ ਸੈਲ ਦੀ ਸਥਾਪਨਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਗਿਰਦਾਵਰੀ ਦੇ ਸਬੰਧ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾਉਣ ਜਾਂ ਜਾਣਕਾਰੀ ਹਾਸਲ ਕਰਨ ਲਈ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਵੀ ਗਿਰਦਾਵਰੀ ਦੇ ਸਬੰਧ ਵਿੱਚ ਜਾਣਕਾਰੀ ਹਾਸਲ ਕਰਨੀ ਹੈ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2219506 ’ਤੇ ਇਸ ਸ਼ਿਕਾਇਤ ਸੈਲ ਨਾਲ ਸੰਪਰਕ ਕਰ ਸਕਦਾ ਹੈ।