ਫਾਜ਼ਿਲਕਾ 10 ਮਈ( ਵਿਸ਼ਵ ਵਾਰਤਾ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਫਾਜ਼ਿਲਕਾ ਵਿਖੇ ਬਣਾਏ ਗਏ ਈਵੀਐਮ ਦੇ ਸਟਰਾਂਗ ਰੂਮ ਦੀ ਔਚਕ ਜਾਂਚ ਕੀਤੀ ਅਤੇ ਇੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਭੰਡਾਰ ਗ੍ਰਹਿ ਤੋਂ ਈਵੀਐਮ ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਵੰਡ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਰ ਦਿੱਤੀ ਗਈ ਹੈ ਅਤੇ ਇੰਲ੍ਹਾਂ ਨੂੰ ਸੀਲਬੰਦ ਸਟਰਾਂਗ ਰੂਮਾਂ ਵਿਚ ਉਨ੍ਹਾਂ ਵੱਲੋਂ ਰੱਖਿਆ ਗਿਆ ਹੈ ਜਿੱਥੇ ਸਖ਼ਤ ਪਹਿਰਾਂ ਹੈ ਅਤੇ ਸੀਸੀਟੀਵੀ ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਸ਼ਖਤ ਸੁਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰਾਂ ਤਿਆਰ ਹੈ ਅਤੇ ਹਰੇਕ ਚੋਣ ਤਿਆਰੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਕੀਤੀ ਜਾ ਰਹੀ ਹੈ।
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ Vigilance Bureau ਵੱਲੋਂ ਕਾਬੂ
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ Vigilance Bureau ਵੱਲੋਂ ਕਾਬੂ ਚੰਡੀਗੜ੍ਹ 21 ਜਨਵਰੀ,...