ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਪਰਿਵਾਰਾਕ ਮੈਂਬਰਾਂ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਬੰਦ ਹੈ। ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲੱਗਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਮੁਲਜਮਾਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਰਾਤ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਪਰਿਵਾਰਕ ਮੈਂਬਰਾਂ ਨੇ ਡਿਬਰੂਗੜ੍ਹ ਜੇਲ੍ਹ ‘ਚ ਜਾ ਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਜੇਲ੍ਹ ‘ਚ ਬੰਦ ਨੌਜਵਾਨਾਂ ਨੂੰ ਮਿਲ ਕੇ ਪਰਿਵਾਰ ਖ਼ੁਸ਼ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਪਰਿਵਾਰਕ ਮੈਂਬਰ ਖ਼ੁਸ਼ ਨਜ਼ਰ ਆਏ ਅਤੇ ਉਨ੍ਹਾਂ ਨੇ ਜੇਲ੍ਹ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਜਤਾਈ ਹੈ। ਇਸ ਮੁਲਾਕਾਤ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਮ੍ਰਿਤਸਰ ਤੋਂ ਹਵਾਈ ਜਹਾਜ਼ ਰਾਹੀਂ ਅਸਾਮ ਲਈ ਲੈ ਕੇ ਗਏ ਸਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਮੁਲਾਕਾਤ ਦਾ ਕਰਵਾਈ ਗਈ ਹੈ।