![](https://wishavwarta.in/wp-content/uploads/2017/12/24909602_712948205568687_8166724908652398401_n-300x225.jpg)
ਮੋਹਾਲੀ, (ਵਿਸ਼ਵ ਵਾਰਤਾ )- ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਡਿੰਪਲ ਸੱਭਰਵਾਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀਮਤੀ ਸੱਭਰਵਾਲ ਨੂੰ ਇਸ ਨਿਯੁਕਤੀ ਸਬੰਧੀ ਪੱਤਰ ਅੱਜ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੁਆਰਾ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ੍ਰੀਮਤੀ ਸੱਭਰਵਾਲ ਦੀ ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਪ੍ਰਵਾਨਗੀ ਮਗਰੋਂ ਕੀਤੀ ਗਈ ਹੈ। ਸ੍ਰੀਮਤੀ ਸੱਭਰਵਾਲ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਉਮੀਦ ਪ੍ਰਗਟ ਕੀਤੀ ਕਿ ਸ੍ਰੀਮਤੀ ਸੱਭਰਵਾਲ ਜਿਲ੍ਹਾ ਮੋਹਾਲੀ ਅੰਦਰ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਸ੍ਰੀਮਤੀ ਡਿੰਪਲ ਸੱਭਰਵਾਲ ਨੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਅੱਜ ਉਹਨਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਮਨਾਥ ਸਾਬਕਾ ਸਰਪੰਚ ਗੁਡਾਣਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਬਲਜੀਤ ਸਿੰਘ ਠਸਕਾ, ਮਾਨ ਸਿੰਘ ਮਨੌਲੀ, ਬਲਬੀਰ ਸਿੰਘ ਗੋਬਿੰਦਗੜ• ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।