ਡੀਆਈਜੀ ਰੋਪੜ੍ਹ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹੀਦੀ ਜੋੜ ਮੇਲ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਤਿ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਰੋਪੜ੍ਹ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੇ ਸੁਰੱਖਿਆ ਪ੍ਰੰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੇ ਵੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਸੀ।
https://twitter.com/FatehgarhsahibP/status/1607622170066452480?t=UHyNi3JTPMTtskNiaI03UA&s=08