ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ

ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਅੱਜ ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਪੈਸੇ ਦਾ ਵਾਧਾ ਕੀਤਾ ਜਦੋਂ ਕਿ ਪੈਟਰੋਲ ਦੀਆਂ ਕੀਮਤਾਂ ਸਥਿਰ ਰਹੀਆਂ। ਪਿਛਲੇ ਚਾਰ ਦਿਨਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ 70 ਪੈਸੇ ਦਾ ਵਾਧਾ ਹੋਇਆ ਹੈ। ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ’ ਤੇ ਹਨ।






















