ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਵੇਂ ਨਿਰਦੇਸ਼ ਜਾਰੀ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਨਵੇਂ ਨਿਰੇਦਸ਼ ਜਾਰੀ ਕੀਤੇ ਹਨ। ਜਿਸ ਦੀ ਜਾਣਕਾਰੀ ਡੀਜੀਪੀ ਨੇ ਸੋਸ਼ਲ ਮੀਡੀਆ ਨੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ” ਸਾਰੇ ਰੇਂਜ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਗਰਿਕਾਂ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ। ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ, ਵਿਸ਼ੇਸ਼ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ।”