• Latest
  • Trending
ਡੀਜੀਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਸਮੀਖਿਆ

ਡੀਜੀਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਸਮੀਖਿਆ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

1 hour ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਸਮੀਖਿਆ

February 14, 2020
in ਪੰਜਾਬ
ਡੀਜੀਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਸਮੀਖਿਆ

੍ਹ        ਸੁਰੱਖਿਆ ਬਾਰੇ ਤੱਥਾਂ ਤੇ ਤਾਜ਼ਾ ਧਮਕੀਆਂ ਦੇ ਮੱਦੇਨਜਰ ਖੇਤਰੀ ਅਧਿਕਾਰੀਆਂ ਨੂੰ ਵਧੇਰੇ ਕਾਰਜਸ਼ੀਲ ਹੋਣ ਦੇ ਹੁਕਮ

੍ਹ        ਪੁਲਿਸ ਦੀ ਜਨਤਕ ਮਿੱਤਰਤਾ ਨੀਤੀ ਤਹਿਤ ‘ਇਕ ਪਿੰਡ ਇਕ ਪੁਲਿਸ ਅਧਿਕਾਰੀ’ ਦੀ ਯੋਜਨਾ ਹੋਵੇਗੀ ਸੁਰੂ

੍ਹ        ਸਾਰੇ ਜਿਲ੍ਹਿਆਂ ‘ਚ ਔਰਤਾਂ ਦੀ ਮੱਦਦ ਲਈ ਹੋਣਗੇ ਵਿਸ਼ੇਸ਼ ਪ੍ਰਬੰਧ

ਫਿਲੌਰ/ਚੰਡੀਗੜ, 14 ਫਰਵਰੀ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅੰਦਰੂਨੀ ਸੁਰੱਖਿਆ ਬਾਰੇ ਪ੍ਰਾਪਤ ਹੋਏ ਤਾਜ਼ਾ ਤੱਥਾਂ ਅਤੇ ਤਾਜ਼ਾ ਧਮਕੀਆਂ ਦੇ ਮੱਦੇਨਜਰ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਵਧੇਰੇ ਸਰਗਰਮ ਹੋਣ ਲਈ ਕਿਹਾ ਹੈ। ਉਹ ਫਿਲੌਰ ਵਿੱਚ ਰਾਜ ਦੇ ਸਾਰੇ ਐਸਐਸਪੀਜ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਰਾਜ ਦੇ ਅਮਨ-ਕਾਨੂੰਨ ਦੀ ਸਮੀਖਿਆ ਕਰ ਰਹੇ ਸਨ।

ਮੀਟਿੰਗ ਦੌਰਾਨ ਡੀਜੀਪੀ ਨੇ ਅਤਿਵਾਦ ਵਿਰੁੱਧ ਕਾਰਵਾਈ, ਸੰਗਠਿਤ ਜੁਰਮਾਂ, ਨਸ਼ਿਆਂ ਖਿਲਾਫ ਮੁਹਿੰਮ, ਅਣਸੁਲਝੇ ਕਤਲਾਂ, ਬਲਾਤਕਾਰ ਅਤੇ ਪੋਸਕੋ ਸਬੰਧੀ ਮਾਮਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਉਨਾਂ ਅਹਿਮ ਵਿਅਕਤੀਆਂ ਅਤੇ ਨਾਜ਼ੁਕ ਥਾਵਾਂ ਦੀ ਅੰਦਰੂਨੀ ਸੁਰੱਖਿਆ ਨੂੰ ਮਜਬੂਤ ਕਰਨ ਤੋਂ ਇਲਾਵਾ ਥਾਣਿਆਂ ਦੇ ਰਿਕਾਰਡ, ਪੁਲਿਸ ਡਾਟਾ ਬੇਸ ਅਤੇ ਜੁਰਮਾਂ ਦੇ ਰਿਕਾਰਡ, ਪੁਲਿਸ ਅਧਿਕਾਰੀਆਂ ਦੀ ਸਕਰੀਨਿੰਗ, ਜਬਤ ਕੀਤੀਆਂ ਨਸ਼ੀਲੀਆਂ ਵਸਤਾਂ ਅਤੇ ਸ਼ਰਾਬ ਦਾ ਨਿਪਟਾਰਾ ਕਰਨ ਸਮੇਤ ਅਤੇ ਕੇਸਾਂ ਵਿੱਚ ਜ਼ਬਤ ਗੱਡੀਆਂ ਦੇ ਨਿਪਟਾਰੇ ਵਰਗੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਲੰਮੇ ਸਮੇਂ ਦੇ ਸੈਸ਼ਨ ਦੌਰਾਨ ਆਈਜੀ ਰੇਂਜ, ਪੁਲਿਸ ਕਮਿਸਨਰਾਂ ਅਤੇ ਐਸਐਸਪੀਜ ਨਾਲ ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ, ਪੁਲਿਸ ਵੱਲੋਂ ਰਾਜ ਦੇ 12700 ਪਿੰਡਾਂ ਲਈ ਏਐਸਆਈ / ਹੌਲਦਾਰ/ ਸਿਪਾਹੀ ਦੇ ਅਹੁਦੇ ਦੇ ਇੱਕ ਨਾਮਜਦ ਪੁਲਿਸ ਅਧਿਕਾਰੀ ਦੀ ਨਿਸ਼ਾਨਦੇਹੀ ਕਰਨ ਦਾ ਫੈਸਲਾ ਕੀਤਾ ਹੈ ਜੋ ਉਨਾਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਲਈ ਇੱਕ ਸੰਪਰਕ ਪ੍ਰਦਾਨ ਕਰੇਗਾ।

ਇਹ ਪ੍ਰਗਟਾਵਾ ਕਰਦਿਆਂ ਡੀਜੀਪੀ ਨੇ ਅੱਗੇ ਕਿਹਾ ਕਿ ਅਜਿਹੇ ਪੁਲਿਸ ਮੁਲਾਜ਼ਮਾਂ ਦੇ ਨਾਮ ਅਤੇ ਫੋਨ ਨੰਬਰ ਲੋਕਾਂ ਨੂੰ ਪੰਜਾਬ ਪੁਲਿਸ ਦੀ ਵੈਬਸਾਈਟ ਉੱਤੇ ਸਾਂਝੇ ਕੀਤੇ ਜਾਣਗੇ। ਪਿੰਡ ਲਈ ਲਾਏ ਪੁਲਿਸ ਅਧਿਕਾਰੀ ਵੱਲੋਂ ਹਰ ਹਫਤੇ ਵਿਚ ਇਕ ਵਾਰ ਪਿੰਡ ਦੇ ਮਸਲਿਆਂ ਅਤੇ ਮੁਸ਼ਕਿਲਾਂ ਨੂੰ ਸਮਝਣ ਲਈ ਪਿੰਡ ਦਾ ਦੌਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਸਾਰੇ ਜਿਲ੍ਹਿਆਂ ਵਿਚ ਮਹਿਲਾ ਹੈਲਪਡੈਸਕ ਵੀ ਸਥਾਪਿਤ ਕੀਤੇ ਜਾਣਗੇ ਜਿੱਥੇ ਮਹਿਲਾ ਮੁਲਾਜ਼ਮ ਤੀ ਤਾਇਨਾਤੀ ਹੋਵੇਗੀ। ਇਸ ਤੋਂ ਇਲਾਵਾ ਸਾਰੇ 406 ਥਾਣਿਆਂ ਵਿਚ ਸਿਪਾਹੀ ਜਾਂ ਉਸ ਤੋਂ ਉਪਰਲੇ ਰੈਂਕ ਦੀ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਮਹਿਲਾ ਪੁਲਿਸ ਅਧਿਕਾਰੀਆਂ ਦੇ ਨਾਮ ਅਤੇ ਫੋਨ ਨੰਬਰ ਵੀ ਵੀ ਪੁਲਿਸ ਦੀ ਵੈੱਬਸਾਈਟ ‘ਤੇ ਪਾਏ ਜਾਣਗੇ।

ਇਹ ਮੁਲਾਜ਼ਮ ਪੁਲਿਸ ਅਤੇ ਲੋਕਾਂ ਦਰਮਿਆਨ ਇੱਕ ਪੁਲ ਦਾ ਕੰਮ ਕਰਨਗੇ। ਉਹ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਤੋਂ ਇਲਾਵਾ ਲੋੜੀਂਦੀ ਪੁਲਿਸ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨਗੇ। ਇਹ ਅਧਿਕਾਰੀ ਪੁਰਾਣੇ ਸਮਿਆਂ ਦੀ ਜੈਲ (ਪਿੰਡਾਂ ਦੇ ਸਮੂਹ) ਪ੍ਰਣਾਲੀ ਦੀ ਥਾਂ ਲੈਣਗੇ ਅਤੇ ਇੱਕ ਏਐਸਆਈ / ਹੌਲਦਾਰ 8 ਤੋਂ 10 ਪਿੰਡਾਂ ਦੀ ਨਿਗਰਾਨੀ ਕਰੇਗਾ।

ਇਸ ਤੋਂ ਇਲਾਵਾ, ਇਹ ਅਧਿਕਾਰੀ ਅਪਰਾਧੀਆਂ, ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਠਿਕਾਣਿਆਂ ਦੀ ਸੂਚਨਾ ਰੱਖਣਗੇ, ਭਗੌੜੇ ਹੋਏ ਅਪਰਾਧੀਆਂ ਆਦਿ, ਨਸ਼ਿਆਂ ਦੀ ਵਿੱਕਰੀ ਅਤੇ ਵੰਡ ਬਾਰੇ ਜਾਣਕਾਰੀ ਇਕੱਤਰ ਕਰਨਗੇ। ਡੀਜੀਪੀ ਨੇ ਅੱਗੇ ਕਿਹਾ ਕਿ ਵਿਲੇਜ ਪੁਲਿਸ ਅਧਿਕਾਰੀ ਇੱਕ ਮਿੱਤਰਤਾਪੂਰਵਕ ਪੇਂਡੂ ਮੁਲਾਜ਼ਮ ਵਜੋਂ ਉੱਭਰੇਗਾ ਅਤੇ ਇੱਕ ਡਿਜੀਟਲ ਪਿੰਡ ਦੀ ਜਾਣਕਾਰੀ ਯੁਕਤ ਪ੍ਰਣਾਲੀ ਨੂੰ ਬਣਾਉਣ ਅਤੇ ਤਿਆਰ ਕਰਨ ਵਿੱਚ ਸਹਾਇਤਾ ਕਰੇਗਾ।

ਇਸ ਮੌਕੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ ਨੇ ਪਿਛਲੇ ਸਾਲ ਦੌਰਾਨ ਉਨ੍ਹਾਂ ਦੀਆਂ ਪ੍ਰਾਪਤੀਆਂ, ਨਵੀਨਤਾਵਾਂ ਅਤੇ ਪ੍ਰਾਜੈਕਟਾਂ ਨੂੰ ਪ੍ਰਦਰਸ਼ਤ ਕਰਨ ਤੋਂ ਇਲਾਵਾ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ।

ਦਿਨਕਰ ਗੁਪਤਾ ਨੇ ਅੰਦਰੂਨੀ ਸੁਰੱਖਿਆ ਦੇ ਨਜ਼ਰੀਏ ਬਾਰੇ ਤਾਜਾ ਜਾਣਕਾਰੀ ਦੇ ਮੱਦੇਨਜਰ ਰਾਜ ਵਿੱਚ ਸੁਚੇਤ ਹੋਣ ਦੀ ਜਰੂਰਤ ਉੱਤੇ ਜ਼ੋਰ ਦਿੰਦਿਆਂ ਅਹਿਮ ਵਿਅਕਤੀਆਂ ਅਤੇ ਨਾਜੁਕ ਥਾਵਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਨੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਰੋਜਾਨਾ ਯੋਜਨਾ ਬਣਾਉਣ ਅਤੇ ਖੁਦ ਫੀਲਡ ਵਿੱਚ ਨਿੱਜੀ ਤੌਰ ‘ਤੇ ਜਾ ਕੇ ਥਾਣਿਆਂ ਅਤੇ ਸੰਵੇਦਨਸੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਉਪਾਓ ਨੂੰ ਲਾਗੂ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਗਜਟਿਡ ਅਧਿਕਾਰੀਆਂ ਦੀਆਂ ਖਾਸ ਡਿਊਟੀਆਂ ਲਗਾਈਆਂ ਜਾਣ ਅਤੇ ਐਸ.ਐਚ.ਓਜ ਸਵੇਰੇ ਤੋਂ ਸ਼ਾਮ ਤੱਕ ਫੀਲਡ ਵਿੱਚ ਰਹਿਣ। ਡੀਜੀਪੀ ਵੱਲੋਂ ਗੁੰਝਲਦਾਰ ਮਾਮਲਿਆਂ ਅਤੇ ਗੰਭੀਰ ਅਪਰਾਧਾਂ ਦੀ ਜਾਂਚ ਸਬੰਧੀ ਲੰਬਤ ਪਏ ਕੇਸਾਂ ਅਤੇ ਮਹੱਤਵਪੂਰਨ/ਅਣਸੁਲਝੇ ਮਾਮਲਿਆਂ ਦੀ ਸਮੀਖਿਆ ਵੀ ਕੀਤੀ ਗਈ।

ਪੁਲਿਸ ਦੇ ਕੰਮ ਸਬੰਧੀ ਪ੍ਰਮੁੱਖ ਖੇਤਰਾਂ ਨੂੰ ਗਿਣਾਉਦੇ ਹੋਏ ਸ਼੍ਰੀ ਗੁਪਤਾ ਨੇ ਪੁਲਿਸ ਥਾਣਿਆਂ ਦੇ ਰਿਕਾਰਡ, ਪੁਲਿਸ ਡਾਟਾਬੇਸ ਅਤੇ ਅਪਰਾਧਕ ਰਿਕਾਰਡ ਜੇਲ ਸੁਰੱਖਿਆ, ਲੰਬਿਤ ਪਇਆਂ ਵਿਭਾਗੀ ਜਾਂਚਾ, ਪੁਲਿਸ ਅਧਿਕਾਰੀਆਂ ਸਕਰੀਨਿੰਗ ਤੋ ਇਲਾਵਾ ਗੈਰ ਹਾਜਰ ਰਹਿਣ ਦੇ ਆਦੀ, ਅਪਰਾਧ ਅਤੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਤੇ ਪੁਲਿਸ ਸਟੇਸ਼ਨਾਂ ਵਿਚ ਪਈ ਡਰੱਗ ਅਤੇ ਵਹੀਕਲਾਂ ਦੇ ਨਿਪਟਾਰੇ ਤੇ ਧਿਆਨ ਕੇਦਰਤ ‘ਤੇ ਜੋਰ ਦਿੱਤਾ।

ਉਨ੍ਹਾਂ ਨੇ ਅੰਮ੍ਰਿਤਸਰ ਦਿਹਾਤੀ, ਫਾਜਿਲਕਾ ਅਤੇ ਸੰਗਰੂਰ ਦੇ ਐਸ.ਐਸ.ਪੀਜ਼ ਦੀ ਟੀਮ ਨੂੰ ਨਿਰਦੇਸ਼ ਦਿੱਤੇ ਕਿ ਉਹ ਪੁਲਿਸ ਥਾਣਿਆਂ ਦੀ ਸਰਗਰਮੀਆਂ ਨੂੰ ਵਿਸਤ੍ਰਤ ਵਿਚ ਐਂਟਰੀ ਕਰਨ ਲਈ ਕੰਪਿਊਟਰੀਕ੍ਰਿਤ ਪਰਫਾਰਮੇ ਅਤੇ ਸਾਜੋ ਸਮਾਨ ਨੂੰ ਆਪਸ ਵਿਚ ਸਾਂਝਾ ਕਰਨ ਤਾਂ ਜੋ ਇਸ ਨੂੰ ਫੀਲਡ ਪੱਧਰ ‘ਤੇ ਵਧੀਆ ਤਰੀਕੇ ਨਾਲ ਅਪਡੇਟ ਕੀਤਾ ਜਾ ਸਕੇ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਇਸ ਦਾ ਜਾਇਜਾ ਲਿਆ ਜਾ ਸਕੇ।

ਉਨਾਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਚਾਰ ਵਟਾਂਦਰੇ ਦੌਰਾਨ ਜਾਇਜਾ ਲਿਆ। ਇਸ ਤੋਂ ਇਲਾਵਾ ਨਸ਼ੇ ਦੀ ਬਰਾਮਦ, ਦਰਜ ਕੇਸਾਂ ਦੀ ਮੁਕਦਾਰ, ਗ੍ਰਿਫਤਾਰ ਕੀਤੇ ਗਏ ਵਿਅਕਤੀਆਂ, ਜਬਤ ਕੀਤੀ ਗਈ ਜਾਇਦਾਦ ਅਤੇ ਅਜਿਹੇ ਅਪਰਾਧੀਆਂ ਦੇ ਅਗਲੇ ਪਿਛਲੇ ਸੰਪਰਕਾਂ ਦਾ ਵੀ ਵਿਚਾਰ ਵਟਾਂਦਰੇ ਦੌਰਾਨ ਜਾਇਜਾ ਲਿਆ। ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਜਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੂਰਾ ਧਿਆਨ ਦੇ ਨਿਰਦੇਸ਼ ਦਿੱਤੇ।

ਡੀਜੀਪੀ ਨੇ ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਤੈਨਾਤੀ ਦੀ ਸੂਝਵਾਨ ਯੋਜਨਾਬੰਦੀ, ਰਾਤ ਦੀਆਂ ਡਿਊਟੀਆਂ ਦੀ ਮੌਕੇ ‘ਤੇ ਜਾਂਚ ਕਰਨ, ਨਾਜ਼ੁਕ ਥਾਵਾਂ ਦੀ ਪਛਾਣ ਕਰਨ ਲਈ ਅਪਰਾਧ ਮੈਪਿੰਗ, ਪ੍ਰੋਬੇਸ਼ਨਰੀ ਸਬ-ਇੰਸਪੈਕਟਰਾਂ ਨੂੰ ਵਧੇਰੇ ਜਿੰਮੇਵਾਰੀ ਦੇਣ, ਪੁਲਿਸ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੁਲਿਸਿੰਗ ਵਿਚ ਸੁਧਾਰ ਲਿਆਉਣ ‘ਤੇ ਜੋਰ ਦਿੱਤਾ। ਸਰਕਾਰੀ ਨਿਰਦੇਸਾਂ ਅਨੁਸਾਰ ਨੋਡਲ ਡੀ ਐਸ ਪੀ ਨਿਯੁਕਤ ਕਰਨਾ, ਜੇਲ੍ਹ ਸੰਪਰਕ, ਔਰਤਾਂ ਵਿਰੁੱਧ ਅਪਰਾਧ, ਅਤੇ ਸੀ.ਸੀ.ਟੀ.ਐਨ.ਐੱਸ., ਕੰਪਿਊਟਰਾਈਜਡ ਅਤੇ ਥਾਣਿਆਂ ਦੇ ਖੋਜਯੋਗ ਰਿਕਾਰਡ ਅਤੇ ਪੁਲਿਸ ਇੰਟ੍ਰਾਨੈਟ (ਅੰਦਰੂਨੀ ਸੰਚਾਰ ਪ੍ਰਣਾਲੀ) ਸਥਾਪਤ ਕਰਨ ਉਪਰ ਵੀ ਜੋਰ ਦਿੱਤਾ।

ਪੁਲਿਸ ਦੇ ਕੰਮਕਾਜ ਲਈ ਮੁੱਖ ਖੇਤਰਾਂ ਦੀ ਸੂਚੀ ਬਣਾਉਂਦਿਆਂ, ਗੁਪਤਾ ਨੇ ਪੁਲਿਸ ਥਾਣਿਆਂ ਦੇ ਰਿਕਾਰਡ, ਪੁਲਿਸ ਡਾਟਾਬੇਸ ਅਤੇ ਜੁਰਮ ਦੇ ਰਿਕਾਰਡ, ਜੇਲ੍ਹ ਸੁਰੱਖਿਆ, ਲੰਬਿਤ ਵਿਭਾਗੀ ਪੁੱਛਗਿੱਛ, ਅਪਰਾਧ ਅਤੇ ਨਸ਼ਾ ਤਸਕਰੀ ਵਿਚ ਸ਼ਾਮਲ ਆਦਿਕ ਸਮੇਤ ਲੰਮੀ ਗੈਰਹਾਜਰੀ ਵਾਲੇ ਪੁਲਿਸ ਅਧਿਕਾਰੀਆਂ ਦੀ ਪੜਤਾਲ ਵਿਚ ਸੁਧਾਰ ਸਬੰਧੀ ਰੂਪਰੇਖਾ ਦਿੱਤੀ। ਇਸ ਤੋਂ ਇਲਾਵਾ ਸਥਾਪਿਤ ਪ੍ਰਕਿਰਿਆ ਅਨੁਸਾਰ ਕੇਸ ਪ੍ਰਾਪਰਟੀ ਦਾ ਜਲਦ ਨਿਪਟਾਰਾ ਕਰਕੇ ਥਾਣਿਆਂ ਦੇ ਮਾਲਖਾਨਿਆਂ ਵਿੱਚ ਪਈਆਂ ਨਸੀਲੀਆਂ ਵਸਤਾਂ, ਸ਼ਰਾਬ ਅਤੇ ਵਾਹਨਾਂ ਦਾ ਤਰਕ ਸੰਗਤ ਨਿਪਟਾਰਾ ਕਰਨ ਉਪਰ ਵੀ ਜੋਰ ਦਿੱਤਾ।

ਡੀ.ਜੀ.ਪੀ ਨੇ ਗੈਂਗਸਟਰਾਂ, ਉਚ ਪੱਧਰੀ ਤੇ ਮਹੱਤਪੁਰਨ ਕੇਸਾਂ ਦੀ ਟੋਹ ਲਾਉਣ ਵਾਲਿਆਂ, ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਵਾਲਿਆਂ, ਨਸ਼ਿਆਂ ਨੂੰ ਫੜਨ ਵਿਚ ਭੂਮਿਕਾ ਨਿਭਾਉਣ ਵਾਲਿਆਂ, ਪੁਲਿਸ ਥਾਣਿਆਂ ਦੇ ਰਿਕਾਰਡ ਨੂੰ ਅਪਡੇਟ ਕਰਨ, ਸਾਈਬਰ ਕਰਾਈਮ ਪੜਤਾਲ ਕਰਨ ਅਤੇ ਖੁਫੀਆ ਤੰਤਰ ਨੂੰ ਵਿਕਸਤ ਕਰਨ ਵਿਚ ਵਧੀਆ ਭੂਮਿਕਾ ਨਿਭਾਉਣ ਵਾਲੇ 12 ਪੁਲਿਸ ਮੁਲਾਜਮਾ ਦਾ ਸਨਮਾਨ ਕੀਤਾ।

ਸਮੱਗਲਰਾਂ ਅਤੇ ਨਸ਼ਿਆਂ ਦੇ ਵਪਾਰੀਆਂ ਦੀ ਜਾਇਦਾਦ ਜਬਤ ਕਰਨ ਲਈ ਮਿਸਾਲੀ ਭੂਮਿਕਾ ਨਿਭਾਉਣ ਵਾਲੇ ਤਰਨਤਾਰਨ ਦੇ ਐਸ.ਐਸ.ਪੀ ਧੁਰਵ ਦਹੀਆ ਨੇ ਇਸ ਮੌਕੇ ਇਕ ਪੇਸ਼ਕਾਰੀ ਕੀਤੀ । ਉਨ੍ਹਾਂ ਨੇ ਅਪਰਾਧੀਆਂ ਦੀ ਜਾਇਦਾਦ ਜਬਤ ਕਰਨ ਵਾਸਤੇ ਢੁਕਵਾਂ ਕੇਸ ਤਿਆਰ ਕਰਨ ਲਈ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਵਲੋਂ ਤਰਨਤਾਰਨ ਵਿਚ ਅਮਲ ਵਿਚ ਲਿਆਂਉਦੇ ਵਧੀਆ ਅਮਲਾ ਅਤੇ ਵਿਕਸਤ ਕੀਤੀ ਪ੍ਰਕ੍ਰਿਆ ਨੂੰ ਪੇਸ਼ ਕੀਤਾ। ਹੋਰਨਾ ਜਿਲ੍ਹਿਆਂ ਦੇ ਪੁਲਿਸ ਮੁਖੀਆਂ ਨੇ ਵੀ ਆਪੋ-ਆਪਣੇ ਜਿਲ੍ਹੇ ਦੇ ਵਿਲੱਖਣ ਪ੍ਰਾਜੈਕਟਾਂ ਅਤੇ ਅਮਲਾਂ ਦੀ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਇਨ੍ਹਾਂ ਅਮਲਾਂ ਵਿਚੋਂ ਕੁੱਝ ਸਿੱਖਿਆ ਜਾ ਸਕੇ ਅਤੇ ਇਨ੍ਹਾਂ ਨੂੰ ਹੋਰਨਾ ਜਿਲ੍ਹਿਆਂ ਵਿਚ ਵੀ ਲਾਗੂ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
3 days ago
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 