ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨਾਲ ਮੁਲਾਕਾਤ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਸੰਜੇ ਕੁੰਡੂ ਵਿਚਾਲੇ ਅੱਜ ਤਾਲਮੇਲ ਮੀਟਿੰਗ ਹੋਈ। ਇਸ ਦੌਰਾਨ ਦੋਵਾਂ ਸੂਬਿਆਂ ਦੇ ਪੁਲਿਸ ਬਲਾਂ ਦਰਮਿਆਨ ਬਿਹਤਰ ਤਾਲਮੇਲ ਲਈ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਚਰਚਾ ਹੋਈ। ਇਸ ਦੌਰਾਨ HP ਪੁਲਿਸ ਅਤੇ ਪੰਜਾਬ ਪੁਲਿਸ ਪੰਜਾਬ – ਮਾਚਲ ਪ੍ਰਦੇਸ਼ ਸਰਹੱਦ ‘ਤੇ ਸਾਂਝੇ ਆਪਰੇਸ਼ਨਾਂ ‘ਤੇ ਮਿਲ ਕੇ ਕੰਮ ਕਰਨ ਲਈ, ਅਤੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਸੀਸੀਟੀਵੀ ਕੈਮਰਿਆਂ ਨੂੰ ਵੀ ਮਜ਼ਬੂਤ ਕਰਨਗੇ।
https://twitter.com/DGPPunjabPolice/status/1628658099207950337?s=20