ਡੀਪੂ ਵਿੱਚ ਖੜ੍ਹੀ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ
ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾ)- ਕੱਲ੍ਹ ਰਾਤ 2 ਵਜੇ ਦੇ ਕਰੀਬ ਸੋਨੀਪਤ ਬੱਸ ਡੀਪੂ ਵਿੱਚ ਖੜ੍ਹੀ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ । ਅੱਗ ਇੰਨੀ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਜਲ ਕੇ ਸਵਾਹ ਹੋ ਗਈ ।ਇਸ ਦੌਰਾਨ ਬੜੀ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ ਗਿਆ ।ਕਿਸੇ ਤਰ੍ਹਾਂ ਦੇ ਹੋਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਜੇ ਪਤਾ ਨਹੀਂ ਲੱਗ ਸਕਿਆ ਹੈ।