ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਡੀ.ਪੀ.ਆਈ. ਵਲੋਂ ਆਪਣੇ ਪੱਧਰ ਤੇ ਹੀ ਕੀਤੀਆਂ ਗਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਉਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਸਿੱਖਿਆ ਵਿਭਾਗ ਵਿੱਚ ਕਈ ਬਦਲੀਆਂ ਡੀ.ਪੀ.ਆਈ. ਵੱਲੋਂ ਆਪਣੇ ਪੱਧਰ ਤੇ ਹੀ ਕੀਤੀਆਂ ਜਾ ਰਹੀਆਂ ਹਨ ਜਦਕਿ ਇਸ ਸਬੰਧੀ ਨਿਯਮਾਂ ਨੂੰ ਬਿਲਕੁਲ ਹੀ ਅੱਖੋਂ ਪ੍ਰੋਖ ਕੀਤਾ ਜਾ ਰਿਹਾ ਸੀ ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕਿਸੇ ਨੂੰ ਵੀ ਮਨਮਾਨੀ ਕਰਨ ਦਾ ਹੱਕ ਨਹੀਂ ਦਿੱਤਾ ਗਿਆ ਹੈ ਅਤੇ ਜੋ ਵੀ ਬਦਲੀਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਪ੍ਰਸ਼ਾਸਨਿਕ ਕੰਮ ਹੈ ਉਹ ਨਿਯਮਾਂ ਅਨੁਸਾਰ ਹੀ ਹੋਵੇਗਾ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਰਿਪੋਰਟ ਤਿਆਰ ਕਰਨ ਦੇ ਵੀ ਹੁਕਮ ਦਿੱਤੇ ਹਨ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...