– ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦਿੱਤੀ ਜਾਣਕਾਰੀ
– ਨਿਗਮ ਦੀ ਟੀਮ ਨੇ ਚਲਾਈ ਪੌਲੀਥੀਨ ਵਿਰੋਧੀ ਮੁਹਿੰਮ
– ਲੋਕਾਂ ਨੂੰ ਸਾਫ ਸਫਾਈ ਰੱਖਣ ਲਈ ਪ੍ਰੇਰਿਆ
ਐਸ.ਏ.ਐਸ ਨਗਰ, 22 ਜੂਨ (ਵਿਸ਼ਵ ਵਾਰਤਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਡੇਂਗੂ ਦੀ ਮਾਰ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਸਖਤ ਕਦਮ ਪੁੱਟੇ ਜਾ ਰਹੇ ਹਨ ਤੇ ਘਰਾਂ ਅਤੇ ਹੋਰਨਾਂ ਥਾਵਾਂ ਦੀ ਕੀਤੀ ਚੈਕਿੰਗ ਦੌਰਾਨ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਣ ‘ਤੇ ਹੁਣ ਤੱਕ 46 ਚਲਾਣ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਨਿਗਮ ਵੱਲੋਂ ਪੌਲੀਥੀਨ ਵਿਰੋਧੀ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਨਿਗਮ ਦੀ ਟੀਮ ਵੱਲੋਂ ਫੇਸ-11 ਵਿਖੇ ਲੋਕਾਂ ਨੂੰ ਪੌਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਨ ਪੱਖੀ ਗਲ਼ਣਯੋਗ ਲਿਫਾਫੇ ਵੰਡੇ ਗਏ।
ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਸਬੰਧੀ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਗਿਆ ਅਤੇ ਲੋਕਾਂ ਨੂੰ ਕੂਲਰਾਂ ਆਦਿ ਵਿੱਚ ਪਾਣੀ ਨਾ ਖੜ੍ਹਾ ਹੋਣ ਦੇਣ ਲਈ ਪ੍ਰੇਰਿਆ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਵੱਲੋਂ ਵੱਖ-ਵੱਖ ਥਾਵਾਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਣ ‘ਤੇ 4 ਚਲਾਣ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 46 ਚਲਾਣ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਨਿਗਮ ਵੱਲੋਂ ਨਿਠ ਕੇ ਕੰਮ ਕੀਤਾ ਜਾ ਰਿਹਾ ਹੈ ਜੋ ਕਿ ਲਗਾਤਾਰ ਜਾਰੀ ਰਹੇਗਾ।
ਫੋਟੋ ਕੈਪਸ਼ਨ: ਨਗਰ ਨਿਗਮ ਦੀ ਟੀਮ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਦੇ ਘਰਾਂ ਅਤੇ ਹੋਰਨਾਂ ਥਾਵਾਂ ਦੀ ਜਾਂਚ ਕਰਦੀ ਹੋਈ।
ਨਗਰ ਨਿਗਮ ਦੀ ਟੀਮ ਲੋਕਾਂ ਨੂੰ ਵਾਤਾਵਰਨ ਪੱਖੀ ਲਿਫਾਫੇ ਵਰਤਣ ਲਈ ਪ੍ਰੇਰਦੀ ਹੋਈ।