ਮੋਹਾਲੀ, 10 ਜੁਲਾਈ – ਮੋਹਾਲੀ ਦੇ ਡੇਰਾਬੱਸੀ ਵਿਖੇ ਸਥਿਤ ਇੱਕ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਉਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਲੋਂ ਕੋਸ਼ਿਸ਼ਾਂ ਜਾਰੀ ਹੈ।
ਡੇਰਾਬੱਸੀ ਵਿਖੇ ਸਥਿਤ ਪੀਸੀਸੀਪੀਐੱਲ ਕੈਮੀਕਲ ਫੈਕਟਰੀ ਵਿਚ ਅੱਜ ਸਵੇਰੇ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਬਾਅਦ ਇਸ ਨੂੰ ਅੱਗ ਲੱਗ ਗਈ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ।
ਇਸ ਦੌਰਾਨ ਇਸ ਹਾਦਸੇ ਵਿਚ ਲਗਪਗ 12 ਲੋਕ ਜ਼ਖਮੀ ਹੋਏ ਹਨ। ਫਿਲਹਾਲ ਇਸ ਫੈਕਟਰੀ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।