• Latest
  • Trending

ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ ਫਾਈਨਲ ਤੇ ਸਮਾਪਤੀ ਸਮਾਰੋਹ ਕਰਵਾ ਕੇ ਰੱਚਿਆ ਗਿਆ ਇਤਿਹਾਸ

7 years ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

7 minutes ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

41 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

1 hour ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

3 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

5 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Sunday, November 15, 2026
No Result
View All Result
25 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ ਫਾਈਨਲ ਤੇ ਸਮਾਪਤੀ ਸਮਾਰੋਹ ਕਰਵਾ ਕੇ ਰੱਚਿਆ ਗਿਆ ਇਤਿਹਾਸ

December 10, 2019
in ਪੰਜਾਬ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੁਖਜਿੰਦਰ ਸਿਘ ਰੰਧਾਵਾ ਨੇ ਕੀਤੀ ਸ਼ਿਰਕਤ

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਫਾਈਨਲ ਮੁਕਾਬਲਾ- ਭਾਰਤ ਬਣਿਆ ਚੈਂਪੀਅਨ

ਭਾਰੀ ਠੰਢ ਅਤੇ ਧੁੰਦ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਕੀਤੀ ਸ਼ਿਰਕਤ

ਕੈਬਨਿਟ ਵਜੀਰ ਬਾਜਵਾ ਨੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪ੍ਰਸਿੱਧ ਪੰਜਾਬੀ ਗਾਇਕਾਂ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਕੀਤਾ ਮਨੋਰੰਜਨ

ਕੈਬਨਿਟ ਵਜੀਰ ਰੰਧਾਵਾ ਵਲੋਂ ਜਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਚਾਰੂ ਪ੍ਰਬੰਧਾਂ ਦੀ ਕੀਤੀ ਗਈ ਸਰਾਹਨਾ

ਚੰਡੀਗੜ•/ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਦਸੰਬਰ :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਸਫਲਤਾਪੂਰਵਕ ਸੰਪੰਨ ਹੋਏ, ਜਿਸ ਵਿਚ ਪੇਂਡੂ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਹਿਕਾਰਤਾ ਤੇ ਜੇਲ•ਾਂ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ ਤੋਰ ਤੇ ਸ਼ਮੂਲੀਅਤ ਕੀਤੀ। ਇਨਾਂ ਮੁਕਾਬਲਿਆਂ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਭਾਰੀ ਠੰਢ ਤੇ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ ਮੈਚਾਂ ਦਾ ਅਨੰਦ ਮਾਣਿਆ। ਇਸ ਮੌਕੇ ਭਾਰਤ ਨੇ ਕੈਨੇਡਾ ਨੂੰ ਹਰਾ ਕੇ ਚੈਂਪੀਅਮਨ ਦਾ ਖਿਤਾਬ ਜਿੱਤਿਆ।
ਫਾਈਨਲ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਕੈਬਨਿਟ ਵਜੀਰ ਸ. ਬਾਜਵਾ, ਸੋਢੀ ਤੇ ਰੰਧਾਵਾ ਵਲੋਂ ਭਾਰਤ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਗਈ ਤੇ ਮੈਚ ਸ਼ੁਰੂ ਕਰਵਾਏ ਗਏ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਤੇ ਜਸਬੀਰ ਜੱਸੀ  ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਪੰਜਾਬ ਦੀ ਮਸ਼ਹੂਰ ਐਂਕਰ ਸਤਵਿੰਦਰ ਸੱਤੀ ਤੇ ਇਸ਼ਵਿੰਦਰ ਸਿੰਘ ਗਰੇਵਾਲ ਡੀ.ਪੀ.ਆਰ.ਓ ਪਟਿਆਲਾ ਵਲੋਂ ਬਾਖੂਬੀ ਨਾਲ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ ਗਈ।
ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਚ ਪੁਹੰਚੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਤੋਂ ਕੀਤੀ ਗਈ ਤੇ ਅੱਜ ਸਮਾਪਤੀ ਸਮਾਗਮ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਵਿਖੇ ਕੀਤੇ ਗਏ ਹਨ । ਕੈਬਨਿਟ ਮੰਤਰੀ ਸ. ਸੋਢੀ ਨੇ ਅੱਗੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਉਹ ਐਸਟੀਮੈਂਟ ਲੱਗਣ ਉਪਰੰਤ ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦੇਣਗੇ ਤੇ ਸਟੇਡੀਅਮ ਦੇ ਪੂਰਨ ਵਿਕਾਸ ਕਰਵਾਏ ਜਾਣਗੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨੂੰ ਅਪਣਾਉਣ। ਉਨਾਂ ਮੈਚ ਦੇਖਣ ਲਈ ਵੱਡੀ ਗਿਣਤੀ ਵਿਚ ਪੁਹੰਚੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਕੈਬਨਿਟ ਵਜੀਰ ਸ੍ਰੀ ਤਿਪ੍ਰਤ ਰਜਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ । ਉਨਾਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ।
Êਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਰੰਧਾਵਾ ਨੇ ਪੰਜਾਬ ਸਰਕਾਰ ਵਲੋਂ ਕਰਤਾਰਪੁਰ ਕੋਰੀਡੋਰ ਖੋਲ•ਣ ਅਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੇ ਅੰਤਰਰਾਸਟਰੀ ਕੱਬਡੀ ਟੂਰਨਾਂਮੈਂਟ ਦੇ ਫਾਈਨਲ ਤੇ ਸਮਾਪਤੀ ਸਮਾਗਮ ਕਰਵਾਉਣ ਦਾ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਹਜਾਰਾਂ ਦੀ ਗਿਣਤੀ ਵਿਚ ਪੁਹੰਚੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨਾਂ ਅੱਗੇ ਕਿਹਾ ਕਿ ਮਾਂ ਖੇਡ ਕਬੱਡੀ ਨੇ ਅੱਜ ਅੰਤਰਰਾਸ਼ਟਰੀ ਪੱਧਰ ਤਕ ਆਪਣੀ ਪਹਿਚਾਣ ਬਣਾ ਲਈ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਡੇ ਯਤਨ ਕਰ ਰਹੀ ਹੈ।
ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਬਜਟ ਵਧਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਸ. ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜਿੰਦਗੀ ਤੇ ਕਰੀਬ 18 ਸਾਲ ਗੁਜਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਭਾਰਤ ਦਾ ਗੇਟਵੇਅ ਹੈ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਇਸ ਮੌਕੇ ਉਨਾਂ ਖੇਡ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਇੰਨਡੋਰ ਸਟੇਡੀਅਮ ਬਣਾਇਆ ਜਾਵੇ।
ਸ. ਰੰਧਾਵਾ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਸੀ ਕਿ ਪਾਕਿਸਤਾਨ ਦੇਸ਼ ਦੀ ਕਬੱਡੀ ਟੀਮ ਵੀ ਕਰਤਾਰਪੁਰ ਦੇ ਰਸਤੇ ਡੇਰਾ ਬਾਬਾ ਨਾਨਕ ਵਿਖੇ ਪੁਹੰਚਦੀ ਤੇ ਮੈਚ ਖੇਡਣ ਉਪਰੰਤ ਕਰਤਾਰਪੁਰ ਰਸਤੇ ਰਾਹੀਂ ਹੀ ਪਾਕਿਸਤਾਨ ਜਾਂਦੀ । ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਹ ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ ਕਰਵਾਏ ਗਏ ਹਨ, ਜੋ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸ਼ਾਂਤੀ ਦੇ ਸੰਦੇਸ਼ ਦੇਣ ਵਿਚ ਸਫਲ ਰਿਹਾ ਹੈ। ਉਨਾਂ ਡੇਰਾ ਬਾਬਾ ਨਾਨਕ ਵਿਖੇ ਪੁਹੰਚੀਆਂ ਸਾਰੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਰੰਧਾਵਾ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕਬੱਡੀ ਟੂਰਨਾਂਮੈਂਟ ਦੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਸਮੁੱਚੀ ਟੀਮ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਪ੍ਰਸ਼ਾਸਨ ਵਲੋਂ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਟੂਰਨਾਂਮੈਂਟ ਨੂੰ ਸਫਲ ਤਰੀਕੇ ਨਾਲ ਸ਼ਾਨਦਾਰ ਤਰੀਕੇ ਨਾਲ ਸਮਾਪਤ ਕਰਵਾਇਆ ਗਿਆ ਹੈ।
ਇਸ ਮੌਕੇ ਸਰਵ ਸ੍ਰੀ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਫਰੀਦਕੋਟ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰੋਗਬਿੰਦਪੁਰ, ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਖੇਡਾਂ, ਡਾਇਰੈਕਟਰ ਖੇਡਾਂ ਸੰਜੈ ਪੋਪਲੀ, ਭੁਪਿੰਦਰ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ, ਵਿਪੁਲ ਉਜਵਲ ਡਿਪਟੀ ਕਮਿਸ਼ਨਰ, ਓੁਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ ਬਟਾਲਾ, ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ, ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਕਮ- ਐਸ.ਡੀ.ਐਮ ਦੀਨਾਨਗਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਕਰਤਾਰ ਸਿੰਘ ਡਿਪਟੀ ਡਾਇਰੈਕਟਰ ਖੇਡਾਂ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਰੋਸਨ ਜੋਸਫ ਜਿਲਾ ਪ੍ਰਸ਼ਾਨ ਕਾਂਗਰਸ ਪਾਰਟੀ, ਬਾਬਾ ਅਮਰੀਕ ਸਿੰਘ ਛੋਟੇ ਘੁੰਮਣਾਂ ਵਾਲੇ, ਬਾਬਾ ਸੁਖਦੀਪ ਸਿੰਘ ਬੇਦੀ. ਬਾਬਾ ਅਵਤਾਰ ਸਿੰਘ ਬੇਦੀ ਚੋਲ•ਾ ਸਾਹਿਬ ਵਾਲੇ, ਜਸਬੀਰ ਸਿੰਘ ਰਾਏ ਐਸ.ਪੀ ਹੈੱਡਕੁਆਟਰ ਬਟਾਲਾ, ਡਾ. ਸਤਨਾਮ ਸਿੰਘ ਨਿੱਝਰ,  ਮਨੋਹਰ ਸਿੰਘ ਜਿਲਾ ਖੇਡ ਅਫਸਰ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐਵਾਰਡੀਜ਼ ਅਤੇ ਕਬੱਡੀ ਨਾਲ ਜੁੜੀਆਂ ਸ਼ਖਸੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Most Popular

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
4 days ago
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 