ਬਿਆਸ, 27 ਨਵੰਬਰ – ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹਨਾਂ ਦਾ ਲੰਡਨ ਵਿਖੇ ਬੈੱਡਫੋਰਡ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿਥੇ ਉਹਨਾਂ ਨੇ ਆਖਰੀ ਸਾਹ ਲਏ।
ਇਸ ਦੌਰਾਨ ਬਾਬਾ ਜੀ ਦੀ ਪਤਨੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਡੇਰਾ ਸ਼ਰਧਾਲੂਆਂ ਵਿਚ ਸੋਗ ਦੀ ਲਹਿਰ ਦੌੜ ਗਈ।