ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 48 ਘੰਟੇ ਦੀ ਪੈਰੋਲ ,
ਜੇਲ੍ਹ ਵਿੱਚੋਂ ਆਇਆ ਬਾਹਰ
ਚੰਡੀਗੜ੍ਹ, 21 ਮਈ(ਵਿਸ਼ਵ ਵਾਰਤਾ) ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਸਵੀਕਾਰ ਕਰ ਲਈ ਗਈ ਹੈ ਅਤੇ ਸਰਕਾਰ ਵਲੋਂ ਰਾਮ ਰਹੀਮ ਨੂੰ 48 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੇ ਕਿਹਾ ਸੀ ਕਿ ਉਸ ਨੇ ਗੁਰੂਗਰਾਮ ਵਿੱਚ ਆਪਣੀ ਬਿਮਾਰ ਮਾਂ ਨੂੰ ਮਿਲਣ ਜਾਣਾ ਹੈ, ਜਿਸ ਤੋਂ ਬਾਅਦ ਉਸ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਉਸ ਨੂੰ ਤੜਕੇ ਸਵਾ 6 ਵਜੇ ਪੈਰੋਲ ‘ਤੇ ਬਾਹਰ ਕੱਢਿਆ ਗਿਆ। ਰਾਮ ਰਹੀਮ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਦੀ ਅਰਜ਼ੀ ਲਗਾ ਚੁੱਕਾ ਸੀ ਪਰ ਸੁਰੱਖਿਆ ਕਾਰਨਾਂ ਕਰ ਕੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।