ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ
ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
ਪੜ੍ਹੋ ਕਦੋਂ ਹੋਵੇਗੀ ਪੇਸ਼ੀ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)-2015 ਦੇ ਬੇਅਦਬੀ ਮਾਮਲਿਆਂ ਵਿੱਚ ਦਰਜ ਐਫਾਈਆਈ ਨੰਬਰ 117/15 ਅਤੇ 128/15 ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਫਰੀਦਕੋਟ ਦੀ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਰਾਮ ਰਹੀਮ ਨੂੰ 4 ਮਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਫਆਈਆਰ ਨੰਬਰ 63 ਵਿੱਚ ਵੀ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਐਸਆਈਟੀ ਰਾਮ ਰਹੀਮ ਕੋਲੋਂ ਹੋਰ ਪੁੱਛਗਿੱਛ ਕਰਨਾ ਚਾਹੁੰਦੀ ਹੈ।