ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ,24ਫਰਵਰੀ(ਵਿਸ਼ਵ ਵਾਰਤਾ)- ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਡੇਰਾ ਮੁਖੀ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ SIT ‘ਤੇ ਭਰੋਸਾ ਨਾ ਹੋਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।
ਗੌਰਤਲਬ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਕਈ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ ‘ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਵੀ ਦਿੱਤੇ ਗਏ ਸਨ।