ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵੀ ਆਇਆ ਕੋਰੋਨਾ ਦੀ ਚਪੇਟ ਵਿੱਚ
ਰਾਮ ਰਹੀਮ ਰੋਹਤਕ ਜੇਲ੍ਹ ਵਿੱਚ ਹੈ ਕੈਦ
ਇਲਾਜ਼ ਲਈ ਪੀਜੀਆਈ ਰੋਹਤਕ ਵਿੱਚ ਕਰਵਾਇਆ ਗਿਆ ਦਾਖਲ
ਚੰਡੀਗੜ੍ਹ,13ਮਈ(ਵਿਸ਼ਵ ਵਾਰਤਾ)- ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਕੈਦ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜਨ ਕਾਰਨ ਉਸਨੂੰ ਰੋਹਤਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਉਸ ਨੂੰ ਬਾਅਦ ਵਿੱਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ। ਉਸ ਤੋਂ ਬਾਅਦ ਉਸ ਨੂੰ ਸਖਤ ਪੁਲਿਸ ਸੁਰੱਖਿਆ ਹੇਠ ਪੀਜੀਆਈ ਰੋਹਤਕ ਲਿਜਾਇਆ ਗਿਆ। ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਰਾਮ ਰਹੀਮ ਹਾਈਪਰਟੈਨਸ਼ਨ ਅਤੇ ਸ਼ੂਗਰ ਤੋਂ ਪੀੜਤ ਹੈ। ਇਸ ਸਮੇਂ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।